ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ-ਡਾਲਾ
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਬਜ਼ੁਰਗਾਂ, ਬੱਚਿਆਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀਡ਼ਤ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ਦਾ ਸ਼ੋਰ ਪਸ਼ੂ-ਪੰਛੀਆਂ ਲਈ ਵੀ ਨੁਕਸਾਨਦੇਹ ਹੈ। ਮੋਹਨ ਸਿੰਘ ਡਾਲਾ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਮਿੱਟੀ ਦੇ ਦੀਵੇ ਜਗਾ ਕੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲੈ ਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।