05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ੇ ਦਾ ਸੇਵਨ ਕਰਦਾ ਇੱਕ ਨੌਜਵਾਨ ਗ੍ਰਿਫ਼ਤਾਰ

ਫਗਵਾਡ਼ਾ, 4 ਨਵੰਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 05-11-2026
ਫਗਵਾਡ਼ਾ, 4 ਨਵੰਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲੀਸ ਪਾਰਟੀ ਪਿੰਡ ਮਹੇਡ਼ੂ ਟੀ-ਪੁਆਇੰਟ ਨੇਡ਼ੇ ਸਰਕਾਰੀ ਸਕੂਲ, ਹਰਦਾਸਪੁਰ ਰੋਡ ਵਿਖੇ ਪਹੁੰਚੀ ਤਾਂ ਇੱਕ ਨੌਜਵਾਨ ਖ਼ਾਲੀ ਦੁਕਾਨ ਨੇਡ਼ੇ ਝਾਡ਼ੀਆਂ ’ਚ ਬੈਠ ਕੇ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਰਾਜ ਕੁਮਾਰ ਵਾਸੀ ਨਾਨਕ ਨਗਰੀ, ਫਗਵਾਡ਼ਾ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।