ਲੋਕ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣ-ਮਾਸਟਰ ਮਨਜੀਤ ਸਿੰਘ, ਗਾਇਕ ਸੀਪਾ
ਢਿਲਵਾਂ, 4 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਇਲਾਕੇ ਦੇ ਆਗੂ ਤੇ ਸਮਾਜ ਸੇਵਕ ਮਾਸਟਰ ਮਨਜੀਤ ਸਿੰਘ ਤੇ ਪ੍ਰਸਿੱਧ ਗਾਇਕ ਤੇ ਗੀਤਕਾਰ ਕਮਲ ਸੀਪਾ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।
ਅਜੀਤ ਡੈਸਕ
05-11-2026