06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਢਿਲਵਾਂ ਪੁਲਿਸ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ

ਢਿਲਵਾਂ, 5 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਏ.

ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਨੌਜਵਾਨ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 06-11-2026
ਢਿਲਵਾਂ, 5 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਾਕੇਸ਼ ਕੁਮਾਰ ਆਪਣੇ ਸਾਥੀਆਂ ਨਾਲ ਧਾਲੀਵਾਲ ਬੇਟ ਪਿੰਡ ਦੇ ਸ਼ਮਸ਼ਾਨਘਾਟ ਨੇਡ਼ੇ ਗਸ਼ਤ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਸਡ਼ਕ ਦੇ ਕਿਨਾਰੇ ਖਡ਼੍ਹਾ ਦੇਖਿਆ। ਪੁਲਿਸ ਨੂੰ ਦੇਖ ਕੇ, ਉਸ ਨੇ ਆਪਣੀ ਕੈਪਰੀ ਦੀ ਜੇਬ ’ਚੋਂ ਕੁੱਝ ਕੱਢਿਆ ਤੇ ਸਡ਼ਕ ਦੇ ਕਿਨਾਰੇ ਸੁੱਟ ਦਿੱਤਾ ਤੇ ਖੇਤਾਂ ਵੱਲ ਤੁਰਨ ਲੱਗ ਪਿਆ। ਪੁਲਿਸ ਨੇ ਨੌਜਵਾਨ ਨੂੰ ਫਡ਼ ਲਿਆ ਤੇ ਉਸ ਦੁਆਰਾ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ ’ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਵਿਅਕਤੀ ਦੀ ਪਹਿਚਾਣ ਹਰਵਿੰਦਰ ਸਿੰਘ, ਵਾਸੀ ਧਾਲੀਵਾਲ, ਢਿਲਵਾਂ ਥਾਣਾ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਲੰਧਰ ਇੰਟਰਪਰਾਈਜ਼ਜ਼ ਵਲੋਂ ਦੀਵਾਲੀ ਮੌਕੇ ਲਗਾਈ ਇਲੈੱਕਟ੍ਰਾਨਿਕ ਉਤਪਾਦਾਂ ਦੀ ਸੇਲ ਨੂੰ ਗ੍ਰਾਹਕਾਂ ਵਲੋਂ ਜ਼ਬਰਦਸਤ ਹੁੰਗਾਰਾ ਅਗਲੀ ਖ਼ਬਰ ਡਾ. ਚੱਬੇਵਾਲ ਨੇ ਪਲਾਹੀ ਗੇਟ ਵਿਖੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।