06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਅਗਵਾਈ ’ਚ ਹੋਈ। ਜਿਸ ’ਚ ਰਾਜਪਾਲ ਸਿੰਘ ਸੰਧੂ ਆਈ.

ਅਜੀਤ ਡੈਸਕ 06-11-2026
ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਅਗਵਾਈ ’ਚ ਹੋਈ। ਜਿਸ ’ਚ ਰਾਜਪਾਲ ਸਿੰਘ ਸੰਧੂ ਆਈ.ਪੀ.ਐਸ. ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ ਤੇ ਜਗਜੀਤ ਸਿੰਘ ਸੇਵਾ ਮੁਕਤ ਐਸ.ਐਸ.ਪੀ. ਵਿਜੀਲੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਦੇ ਆਰੰਭ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਮੈਂਬਰਾਂ ਨੇ ਰਾਜਪਾਲ ਸਿੰਘ ਸੰਧੂ ਤੇ ਜਗਜੀਤ ਸਿੰਘ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਚੱਲ ਰਹੀਆਂ ਵੱਖ-ਵੱਖ ਰਿੱਟਾਂ ਤੇ ਪਿਛਲੇ ਮਹੀਨੇ ਦੇ ਖਰਚੇ ਦੇ ਵੇਰਵਾ ਮੈਂਬਰਾਂ ਸਾਹਮਣੇ ਪੇਸ਼ ਕੀਤਾ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮੀਟਿੰਗ ’ਚ ਹਾਜ਼ਰ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨੂੰ ਡੀ.ਏ. ਦੇ ਬਕਾਏ ਦੀ ਅਦਾਇਗੀ ਸਬੰਧੀ ਟਾਲ ਮਟੋਲ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵੱਡੀ ਗਿਣਤੀ ਵਿਚ ਇਸ਼ਤਿਹਾਰਬਾਜ਼ੀ ਕਰ ਰਹੀ ਹੈ ਤੇ ਦੂਜੇ ਪਾਸੇ ਪੈਨਸ਼ਨਰਾਂ ਦੇ ਡੀ.ਏ. ਦੇ ਬਕਾਏ ਦੇਣ ਤੋਂ ਆਨਾਕਾਨੀ ਕਰ ਰਹੀ ਹੈ। ਮੀਟਿੰਗ ’ਚ ਸੇਵਾ ਮੁਕਤ ਡੀ.ਐਸ.ਪੀ. ਸਰੂਪ ਸਿੰਘ, ਸੇਵਾ ਮੁਕਤ ਡੀ.ਐਸ.ਪੀ. ਦਲਜੀਤ ਸਿੰਘ ਸਹੋਤਾ, ਦਰਸ਼ਨ ਸਿੰਘ, ਮਲਕੀਤ ਸਿੰਘ, ਪਰਮਿੰਦਰ ਸਿੰਘ, ਸੁੱਚਾ ਸਿੰਘ, ਪਿਆਰਾ ਲਾਲ, ਪ੍ਰਵੀਨ ਕੁਮਾਰ, ਕੁਲਵਿੰਦਰ ਸਿੰਘ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਨਾਲ ਸਬੰਧਿਤ ਮੈਂਬਰ ਸ਼ਾਮਲ ਸਨ।
ਪਿਛਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਕਲੱਬਾਂ ਦੇ ਸਹਿਯੋਗ ਨਾਲ 13 ਨੂੰ ਲਗਾਏ ਜਾ ਰਹੇ ਮੈਗਾ ਪ੍ਰੋਜੈਕਟ ਸਬੰਧੀ ਮੀਟਿੰਗ ਅਗਲੀ ਖ਼ਬਰ ਸਹਿਕਾਰੀ ਸਭਾ ਦਾ ਮੈਂਬਰ ਬਣਨ ’ਤੇ ਭੱਟੀ ਦਾ ਜ਼ੋਰਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।