ਸੰਤ ਬਾਬਾ ਪ੍ਰਤਾਪ ਸਿੰਘ ਦੀ ਸਾਲਾਨਾ ਬਰਸੀ ਸਮਾਗਮ 21 ਨੂੰ
ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਢਿਲਵਾਂ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 21 ਨਵੰਬਰ ਨੂੰ ਪੱਤੀ ਰਾਮੂ ਕੀ ਢਿਲਵਾਂ ਗੁਰਦੁਆਰਾ ਸਾਹਿਬ ਵਿਖੇ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਰਜਿੰਦਰ ਸਿੰਘ ਨੰਬਰਦਾਰ ਪ੍ਰਧਾਨ ਗੁਰੂ ਦੁਆਰਾ ਸਾਹਿਬ, ਹਰਪ੍ਰੀਤ ਸਿੰਘ ਨੰਬਰਦਾਰ ਖ਼ਜ਼ਾਨਚੀ, ਮਨਰਾਜ ਸਿੰਘ ਸਾਬਕਾ ਕੌਂਸਲਰ, ਗੁਰਬਚਨ ਸਿੰਘ ਰਘਬੀਰ ਸਿੰਘ ਆਦਿ ਨੇ ਦੱਸਿਆ ਕਿ ਸਮਾਗਮ 17 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, 21 ਨਵੰਬਰ ਨੂੰ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਾਧ ਸੰਗਤ ਢਿਲਵਾਂ ਵੱਲੋਂ ਸੱਚਖੰਡ ਵਾਸੀ ਸੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਨਿੱਘੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 21 ਨਵੰਬਰ ਨੂੰ ਪੱਤੀ ਰਾਮੂ ਕੀ ਢਿਲਵਾਂ ਗੁਰਦੁਆਰਾ ਸਾਹਿਬ ਵਿਖੇ ਬਡ਼ੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਹਰਜਿੰਦਰ ਸਿੰਘ ਨੰਬਰਦਾਰ ਪ੍ਰਧਾਨ ਗੁਰੂ ਦੁਆਰਾ ਸਾਹਿਬ, ਹਰਪ੍ਰੀਤ ਸਿੰਘ ਨੰਬਰਦਾਰ ਖ਼ਜ਼ਾਨਚੀ, ਮਨਰਾਜ ਸਿੰਘ ਸਾਬਕਾ ਕੌਂਸਲਰ, ਗੁਰਬਚਨ ਸਿੰਘ ਰਘਬੀਰ ਸਿੰਘ ਆਦਿ ਨੇ ਦੱਸਿਆ ਕਿ ਸਮਾਗਮ 17 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, 21 ਨਵੰਬਰ ਨੂੰ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਵਿਚ ਢਾਡੀ ਜਥਾ ਸੋਭਾ ਸਿੰਘ ਸਿਤਾਰਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ, ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਸੁਖਬੀਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।