ਸੁਲਤਾਨਪੁਰ ਲੋਧੀ-ਕਪੂਰਥਲਾ ਸਡ਼ਕ ਮੁਕੰਮਲ ਕਰਵਾਉਣ ਲਈ ਡੀ.ਸੀ. ਕਪੂਰਥਲਾ ਦਾ ਧੰਨਵਾਦ
ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਕਪੂਰਥਲਾ ਸਡ਼ਕ ਦੇ ਅਧੂਰੇ ਪਏ ਕੰਮ ਨੂੰ ਮੁਕੰਮਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਟਕਸਾਲੀ ਅਕਾਲੀ ਆਗੂ ਤੇ ਪਿੰਡ ਡਡਵਿੰਡੀ ਦੇ ਸਾਬਕਾ ਸਰਪੰਚ ਜਥੇ. ਜਸਬੀਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਅਜੀਤ ਡੈਸਕ
07-11-2026