10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਿਰਮਲ ਕੁਟੀਆ ਜੋਹਲਾਂ ਵਿਖੇ ਬਾਬਾ ਬਸੰਤ ਸਿੰਘ ਤੇ ਬਾਬਾ ਗਿਆਨ ਸਿੰਘ ਦੀ ਯਾਦ ’ਚ ਗੁਰਮਤਿ ਸਮਾਗਮ

ਚੁਗਿੱਟੀ/ ਜੰਡੂਸਿੰਘਾ, 9 ਨਵੰਬਰ (ਨਰਿੰਦਰ ਲਾਗੂ)- ਨਿਰਮਲ ਕੁਟੀਆ ਜੋਹਲਾਂ ਵਿਖੇ ਸੰਤ ਬਾਬਾ ਬਸੰਤ ਸਿੰਘ ਤੇ ਸੰਤ ਬਾਬਾ ਗਿਆਨ ਸਿੰਘ ਦੀਆਂ ਬਰਸੀਆਂ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਬੇਅੰਤ ਰਾਗੀ ਤੇ ਢਾਡੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਗਾਇਨ ਕਰਕੇ ਵੱਡੀ ਗਿਣਤੀ ’ਚ ਦੂਰੋਂ ਦੂਰੋਂ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਨਿਰਮਲ ਕੁਟੀਆ ਜੋਹਲਾਂ ਵਿਖੇ ਸੰਤ ਬਾਬਾ ਬਸੰਤ ਸਿੰਘ ਤੇ ਬਾਬਾ ਗਿਆਨ ਸਿੰਘ ਦੀ ਯਾਦ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ, ਨਾਲ ਬੈਠੇ ਸੰਤ ਬਾਬਾ ਜੀਤ ਸਿੰਘ ਤੇ ਹੋਰ ਵੱਖ -ਵੱਖ ਹੋਰ ਸ਼ਖ਼ਸੀਅਤਾਂ। 10-11-2026
ਚੁਗਿੱਟੀ/ ਜੰਡੂਸਿੰਘਾ, 9 ਨਵੰਬਰ (ਨਰਿੰਦਰ ਲਾਗੂ)- ਨਿਰਮਲ ਕੁਟੀਆ ਜੋਹਲਾਂ ਵਿਖੇ ਸੰਤ ਬਾਬਾ ਬਸੰਤ ਸਿੰਘ ਤੇ ਸੰਤ ਬਾਬਾ ਗਿਆਨ ਸਿੰਘ ਦੀਆਂ ਬਰਸੀਆਂ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਬੇਅੰਤ ਰਾਗੀ ਤੇ ਢਾਡੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਗਾਇਨ ਕਰਕੇ ਵੱਡੀ ਗਿਣਤੀ ’ਚ ਦੂਰੋਂ ਦੂਰੋਂ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨਾਲ ਆਪਣੇ ਅਨਮੋਲ ਪ੍ਰਮਾਰਥੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਸੰਤ ਬਾਬਾ ਬਸੰਤ ਸਿੰਘ ਤੇ ਸੰਤ ਬਾਬਾ ਗਿਆਨ ਦੇ ਜੀਵਨ ਸਫ਼ਰ ‘ਤੇ ਚਾਨਣਾ ਪਾਉਂਦੇ ਹੋਏ ਸਭਨਾਂ ਨੂੰ ਲੋਕ ਭਲਾਈ ਦੇ ਕਾਰਜ ਕਰਦੇ ਹੋਏ ਪ੍ਰਮਾਤਮਾ ਦੀ ਭਗਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਵੱਖ -ਵੱਖ ਖੇਤਰਾਂ ਤੋਂ ਸੰਤਾਂ ਮਹਾਪੁਰਸ਼ਾਂ ਤੋਂ ਪਤਵੰਤੇ ਵਿਅਕਤੀਆਂ ਵਲੋਂ ਆਪਣੇ ਸੰਬੋਧਨ ਦੌਰਾਨ ਉਕਤ ਗੁਰੂ ਘਰ ਵਲੋਂ ਕਰਵਾਏ ਜਾਂਦੇ ਨੇਕ ਕੰਮਾਂ ਤੇ ਗੁਰਮਤਿ ਸਮਾਗਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਗੁਰਬਾਣੀ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਗਈ। ਇਸ ਦੌਰਾਨ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ, ਸ੍ਰੀ ਆਕਾਲ ਤਖਤ ਅੰਮ੍ਰਿਤਸਰ, ਰਾਗੀ ਭਾਈ ਜਗਜੀਤ ਸਿੰਘ ਯੂ.ਕੇ.ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸੰਤ ਮਹਾਂਬੀਰ ਸਿੰਘ ਰਾਜੇਵਾਲ , ਸੰਤ ਸ੍ਰੀ ਮਹੰਤ ਰੇਸ਼ਮ ਸਿੰਘ ਪੰਚਾਇਤੀ ਅਖਾੜਾ ਨਿਰਮਲਾ ਪਟਿਆਲਾ, ਮਹੰਤ ਹਾਕਮ ਸਿੰਘ, ਸੰਤ ਕਰਮਜੀਤ ਸਿੰਘ, ਸੰਤ ਬਲਵੀਰ ਸਿੰਘ, ਸੰਤ ਲਖਮੀਰ ਸਿੰਘ, ਮਹੰਤ ਸੁਖਵਿੰਦਰ ਸਿੰਘ, ਸੰਤ ਅਮਰਜੀਤ ਸਿੰਘ, ਗਿਆਨੀ ਜ਼ੈਲ ਸਿੰਘ ਸ਼ਾਸਤਰੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ , ਭਾਈ ਲਖਵਿੰਦਰ ਸਿੰਘ ਕਥਾਵਾਚਕ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ , ਗਿਆਨੀ ਗੁਰਬਖਸ਼ ਸਿੰਘ, ਸੰਤ ਬਾਬਾ ਅਨਹਦ ਸਿੰਘ, ਮਹੰਤ ਸੁਖਚੈਨ ਸਿੰਘ, ਮਹੰਤ ਜਗਤਾਰ ਸਿੰਘ, ਗਿਆਨੀ ਸੁਰਜੀਤ ਸਿੰਘ,ਆਰ. ਪੀ.ਸਿੰਘ, ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ, ਪਰਮਜੀਤ ਸਿੰਘ,ਸਤਿਆਪਾਲ ਸਿੰਘ, ਹਾਕਮ ਸਿੰਘ, ਜੋਗਾ ਸਿੰਘ , ਅਮਰੀਕ ਸਿੰਘ, ਗੁਰਚਰਨ ਸਿੰਘ, ਦਲਜੀਤ ਸਿੰਘ ਭੋਜੋਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡਸਿੰਘਾ ਵਿਖੇ ਮੱਸਿਆ ਤੇ ਬੰਦੀਛੋੜ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।