11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ-ਸੁਖਦੇਵ ਸਿੰਘ ਨਾਨਕਪੁਰ

ਕਪੂਰਥਲਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਤੇ ਰਾਜ ਦੇ ਲੋਕਾਂ ’ਚ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਨਾਨਕਪੁਰ ਭਾਜਪਾ ਆਗੂ ਨੇ ਕੀਤਾ।

ਅਜੀਤ ਡੈਸਕ 11-11-2026
ਕਪੂਰਥਲਾ, 10 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਤੇ ਰਾਜ ਦੇ ਲੋਕਾਂ ’ਚ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਨਾਨਕਪੁਰ ਭਾਜਪਾ ਆਗੂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ, ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਚ ਵਾਧਾ ਹੋਇਆ ਹੈ, ਕਤਲ, ਡਕੈਤੀਆਂ ਤੇ ਫਿਰੌਤੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਜਨਤਕ ਆਧਾਰ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਭਾਜਪਾ ਸਰਕਾਰ ਬਣਾ ਕੇ ਪੰਜਾਬ ਨੂੰ ਮੁਡ਼ ਖ਼ੁਸ਼ਹਾਲ ਸੂਬਾ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੇ ਵਿਕਾਸ, ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਵਚਨਬੱਧ ਹੈ ਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਤੇ ਸਰਕਾਰ ਦੀਆਂ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਫਗਵਾਡ਼ਾ ਨੇ ਫੁੱਟਬਾਲ ਦੇ ਨਾਕਆਊਟ ਮੁਕਾਬਲੇ ’ਚ ਜੀ.ਐਨ.ਡੀ.ਯੂ ਨੂੰ ਹਰਾਇਆ ਅਗਲੀ ਖ਼ਬਰ ਡੇਰਾ ਬਾਬਾ ਸ੍ਰੀ ਚੰਦ ਜੀ ਮਹਿਮਦਵਾਲ ਵਿਖੇ ਜੋਡ਼ ਮੇਲਾ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।