ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਲਾਨਾ ਸਮਾਗਮ
ਮਲਸੀਆਂ, 10 ਨਵੰਬਰ (ਸੁਖਦੀਪ ਸਿੰਘ)- ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਨੌਜਵਾਨ ਸਭਾ ਮਲਸੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 11ਵਾਂ ਸਲਾਨਾ ਸਮਾਗਮ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਵਾਸਤੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਈ ਰਣਜੀਤ ਸਿੰਘ ਮਲਸੀਆਂ ਵਾਲੇ ਦੇ ਜਥੇ ਵਲੋਂ ਗੁਰਬਾਣੀ-ਕੀਰਤਨ ਤੇ ਹੈੱਡਗ੍ਰੰਥੀ ਭਾਈ ਮਾਨ ਸਿੰਘ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਮਲਸੀਆਂ, 10 ਨਵੰਬਰ (ਸੁਖਦੀਪ ਸਿੰਘ)- ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਨੌਜਵਾਨ ਸਭਾ ਮਲਸੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਮਲਸੀਆਂ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 11ਵਾਂ ਸਲਾਨਾ ਸਮਾਗਮ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਸਰਬੱਤ ਦੇ ਭਲੇ ਵਾਸਤੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਈ ਰਣਜੀਤ ਸਿੰਘ ਮਲਸੀਆਂ ਵਾਲੇ ਦੇ ਜਥੇ ਵਲੋਂ ਗੁਰਬਾਣੀ-ਕੀਰਤਨ ਤੇ ਹੈੱਡਗ੍ਰੰਥੀ ਭਾਈ ਮਾਨ ਸਿੰਘ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ, ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਵਾਇਸ ਚੇਅਰਮੈਨ ਬੈਕਫਿੰਕੋ ਪੰਜਾਬ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਤੇ ਸਮੂਹ ਸੰਗਤਾਂ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਵਲੋਂ ਜਥਿਆਂ, ਸਖ਼ਸ਼ੀਅਤਾਂ ਤੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਭੰਵਰਾ, ਮਨਜੀਤ ਸਿੰਘ ਸੈਹੰਬੀ, ਮਨਦੀਪ ਸਿੰਘ ਪਨੇਸਰ, ਬਲਵਿੰਦਰ ਸਿੰਘ ਸੈਹੰਬੀ, ਐਸ.ਐਚ.ਓ. ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਵਿਰਦੀ, ਬਲਦੇਵ ਸਿੰਘ ਭੰਵਰਾ, ਪਲਵਿੰਦਰ ਸਿੰਘ ਮਠਾੜੂ, ਅਮਰੀਕ ਸਿੰਘ ਬਹੁਗੁਣ ਸਾਬਕਾ ਸਰਪੰਚ, ਸੋਹਣ ਸਿੰਘ ਸਿਬੀਆ, ਹਰਭਜਨ ਸਿੰਘ ਸੈਹੰਬੀ, ਹਰਨੇਕ ਸਿੰਘ ਆਦਿ ਹਾਜ਼ਰ ਸਨ।