13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੰਤਰ ਸਕੂਲ ਖੋ-ਖੋ ਦੇ ਮੁਕਾਬਲੇ ’ਚ ਆਰ.ਸੀ.ਐਫ. ਦੀ ਲਡ਼ਕੀਆਂ ਦੀ ਟੀਮ ਜੇਤੂ ਰਹੀ

ਕਪੂਰਥਲਾ, 12 ਨਵੰਬਰ (ਵਿ. ਪ.)

ਅਜੀਤ ਡੈਸਕ 13-11-2026
ਕਪੂਰਥਲਾ, 12 ਨਵੰਬਰ (ਵਿ.ਪ.)- ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ’ਚ ਅੰਡਰ-17 ਉਮਰ ਵਰਗ ਲਡ਼ਕੀਆਂ ਤੇ ਲਡ਼ਕਿਆਂ ਦੇ ਅੰਤਰ ਸਕੂਲ ਖੋ-ਖੋ ਦੇ ਮੁਕਾਬਲੇ ਵਿਚ ਲਡ਼ਕੀਆਂ ਦੇ ਗਰੁੱਪ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਖੋ-ਖੋ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਲਡ਼ਕੀਆਂ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਨੂੰ ਸਾਡ਼ਨਾ ਕਿਸਾਨਾਂ ਦੇ ਹਿੱਤ ’ਚ ਨਹੀਂ ਸਰਪੰਚ ਗੁਰਮੀਤ ਸਿੰਘ ਤੇ ਬਲਵਿੰਦਰ ਸਿੰਘ ਲੱਡੂ ਅਗਲੀ ਖ਼ਬਰ ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਹੈਪੀ ਖੱਦਰ ਨੇ ਪ੍ਰਗਟਾਈ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।