13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਐਸ.ਡੀ.ਐਮ. ਭੁਲੱਥ ਵਲੋਂ ਛੱਠ ਪੂਜਾ ਦੇ ਸਥਾਨਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ

ਭੁਲੱਥ, 12 ਨਵੰਬਰ (ਮਨਜੀਤ ਸਿੰਘ ਰਤਨ)-ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ (ਐਸ. ਡੀ.

ਅਜੀਤ ਡੈਸਕ 13-11-2026
ਭੁਲੱਥ, 12 ਨਵੰਬਰ (ਮਨਜੀਤ ਸਿੰਘ ਰਤਨ)-ਛੱਠ ਪੂਜਾ ਦੇ ਤਿਉਹਾਰ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਰੁਪਿੰਦਰ ਪਾਲ ਸਿੰਘ ਵਲੋਂ ਅੱਜ ਭੁਲੱਥ, ਬੇਗੋਵਾਲ ਅਤੇ ਨਡਾਲਾ ਵਿਖੇ ਬਿਆਸ ਦੀ ਵੇਈਂ ਦੇ ਪੁਲ ਨੇਡ਼ੇ ਨਿਰਧਾਰਿਤ ਛੱਠ ਪੂਜਾ ਸਥਾਨਾਂ ਦਾ ਦੌਰਾ ਕਰਕੇ ਤਿਉਹਾਰ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੁਲਿਸ, ਨਗਰ ਕੌਂਸਲ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਹੁੰਚੇ ਐਸ.ਡੀ.ਐਮ. ਨੇ ਸਥਾਨਾਂ ’ਤੇ ਚੱਲ ਰਹੀ ਸਫ਼ਾਈ ਮੁਹਿੰਮ ਅਤੇ ਹੋਰ ਤਿਆਰੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਬੰਧਕਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਲੋਡ਼ਾਂ ਅਤੇ ਪ੍ਰਬੰਧਾਂ ਸਬੰਧੀ ਸੁਝਾਅ ਵੀ ਜਾਣੇ। ਨਿਰੀਖਣ ਦੌਰਾਨ ਉਨ੍ਹਾਂ ਵਲੋਂ ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੁਰੱਖਿਆ, ਪੀਣ ਵਾਲੇ ਸਾਫ਼ ਪਾਣੀ, ਆਰਜ਼ੀ ਪਖਾਨਿਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਿਖਲਾਈ ਪ੍ਰਾਪਤ ਤੈਰਾਕਾਂ ਦੀ ਤਾਇਨਾਤੀ ਸਮੇਤ ਵੱਖ-ਵੱਖ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਡ਼ੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਐਸ.ਡੀ.ਐਮ. ਨੇ ਕਿਹਾ ਕਿ ਛੱਠ ਪੂਜਾ ਦੇ 15 ਅਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਦੌਰਾਨ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਰਸਮਾਂ ਨਿਭਾਉਣ ’ਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਸਾਰੇ ਨਿਰਧਾਰਿਤ ਸਥਾਨਾਂ ’ਤੇ ਸਫ਼ਾਈ, ਸੁਰੱਖਿਆ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਤੇ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਧਾਰਮਿਕ ਸਮਾਗਮ 15 ਨੂੰ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਵਲੋਂ ਰੀਜਨਲ ਪਾਸਪੋਰਟ ਅਫ਼ਸਰ ਜਲੰਧਰ ਨਾਲ ਮੁਲਾਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।