14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰੀਨ ਪਾਰਕ ਦੀਆਂ ਤਿੰਨ ਮਹਿਲਾਵਾਂ ਪਾਰਟੀ ’ਚ ਸ਼ਾਮਿਲ

ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਪਾਰਟੀ ਦੀਆਂ ਲੋਕਪੱਖੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰੀਨ ਪਾਰਕ, ਪਲਾਹੀ ਰੋਡ ਦੀਆਂ ਤਿੰਨ ਮਹਿਲਾਵਾਂ ਉਮਾ ਅਰੋਡ਼ਾ, ਮਨਜੀਤ ਕੌਰ ਤੇ ਕਮਲੇਸ਼ ਕੌਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਈਆਂ ਜਿਨ੍ਹਾਂ ਦਾ ਹਲਕਾ ਵਿਧਾਇਕ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਆਗਤ ਕੀਤਾ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਲੋਕਤੰਤਰ, ਸੰਵਿਧਾਨਕ ਕਦਰਾਂ-ਕੀਮਤਾਂ ਤੇ ਸਮਾਜਿਕ ਨਿਆਂ ਦੀ ਰਾਖੀ ਲਈ ਸੰਘਰਸ਼ ਕਰ ਰਹੀ ਹੈ।

ਅਜੀਤ ਡੈਸਕ 14-11-2026
ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਕਾਂਗਰਸ ਪਾਰਟੀ ਦੀਆਂ ਲੋਕਪੱਖੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗ੍ਰੀਨ ਪਾਰਕ, ਪਲਾਹੀ ਰੋਡ ਦੀਆਂ ਤਿੰਨ ਮਹਿਲਾਵਾਂ ਉਮਾ ਅਰੋਡ਼ਾ, ਮਨਜੀਤ ਕੌਰ ਤੇ ਕਮਲੇਸ਼ ਕੌਰ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਈਆਂ ਜਿਨ੍ਹਾਂ ਦਾ ਹਲਕਾ ਵਿਧਾਇਕ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਸੁਆਗਤ ਕੀਤਾ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਲੋਕਤੰਤਰ, ਸੰਵਿਧਾਨਕ ਕਦਰਾਂ-ਕੀਮਤਾਂ ਤੇ ਸਮਾਜਿਕ ਨਿਆਂ ਦੀ ਰਾਖੀ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਦੇਸ਼ ਦੀ ਆਜ਼ਾਦੀ, ਏਕਤਾ, ਅਖੰਡਤਾ ਅਤੇ ਹਰ ਵਰਗ ਦੇ ਹੱਕਾਂ ਦੀ ਰਾਖੀ ਨਾਲ ਜੁਡ਼ਿਆ ਹੋਇਆ ਹੈ। ਪਾਰਟੀ ਵੱਲੋਂ ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਹੱਕਾਂ ਅਤੇ ਮਹਿਲਾਵਾਂ ਦੀ ਬਰਾਬਰ ਭਾਗੀਦਾਰੀ ਵਰਗੇ ਮੁੱਦੇ ਲਗਾਤਾਰ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਨਵੀਆਂ ਸ਼ਾਮਿਲ ਹੋਈਆਂ ਮਹਿਲਾਵਾਂ ਨੇ ਕਿਹਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੀਆਂ। ਉਨ੍ਹਾਂ 2027 ਦੀਆਂ ਚੋਣਾਂ ’ਚ ਫਗਵਾਡ਼ਾ ਤੋਂ ਪਾਰਟੀ ਦੀ ਲਗਾਤਾਰ ਤੀਜੀ ਜਿੱਤ ਯਕੀਨੀ ਬਣਾਉਣ ਲਈ ਯਤਨ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਮਨੀਸ਼ ਭਾਰਦਵਾਜ ਤੇ ਸ਼ਵਿੰਦਰ ਨਿਸ਼ਚਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਹਰ ਵਿਅਕਤੀ ਦੇ ਕੰਮ ਨੂੰ ਪਹਿਲ ਦੇਣਾ ਮੇਰੀ ਮੁਢਲੀ ਤਰਜੀਹ ਹੋਵੇਗੀ-ਨਾਇਬ ਤਹਿਸੀਲਦਾਰ ਤਰਸੇਮ ਲਾਲ ਅਗਲੀ ਖ਼ਬਰ ਅਧਿਆਪਕਾਂ ਦੇ ਵਫ਼ਦ ਵਲੋਂ ਨਗਰ ਕੀਰਤਨ ਮੌਕੇ ਛੁੱਟੀ ਦੀ ਮੰਗ ਨੂੰ ਲੈ ਕੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।