‘ਆਪ’ ਦੇ ਆਗੂ ਤੇ ਵਰਕਰ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਮਰਕੱਸੇ ਕਰਨ-ਸ਼ੈਰੀ ਕਲਸੀ
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਆਗੂਆਂ ਤੇ ਵਰਕਰਾਂ ਦੀ ਲਾਮਬੰਦੀ ਲਈ ਅੱਜ ਕਪੂਰਥਲਾ ਹਲਕੇ ਦੇ ਵਰਕਰਾਂ ਦੀ ਇਕ ਮਿਲਣੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦੀ ਅਗਵਾਈ ਵਿਚ ਹੋਈ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਤੇ ‘ਆਪ’ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਆਗੂਆਂ ਤੇ ਵਰਕਰਾਂ ਦੀ ਲਾਮਬੰਦੀ ਲਈ ਅੱਜ ਕਪੂਰਥਲਾ ਹਲਕੇ ਦੇ ਵਰਕਰਾਂ ਦੀ ਇਕ ਮਿਲਣੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦੀ ਅਗਵਾਈ ਵਿਚ ਹੋਈ। ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਤੇ ‘ਆਪ’ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਦਲਜੀਤ ਰਾਜੂ ਤੇ ਸਮੂਹ ਆਗੂਆਂ ਨੇ ਸ਼ੈਲੀ ਕਲਸੀ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੂੰ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਮਿਲਣੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਮਰ ਕਸੇ ਕਰਨ ਤੇ ਘਰ ਘਰ ਜਾ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣ। ਇਸ ਮੌਕੇ ਬੋਲਦਿਆਂ ਦਲਜੀਤ ਰਾਜੂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਨਿਪਟਾਰੇ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਪੰਜਾਬ ਵਿਚ ਬਣੀਆਂ ਵੱਖ-ਵੱਖ ਸਰਕਾਰਾਂ ਨੇ ਪੰਜਾਬ ਨੂੰ ਜਿੱਥੇ ਆਰਥਿਕ ਸੰਕਟ ਵੱਲ ਧੱਕਿਆ ਉੱਥੇ ਨਸ਼ਿਆਂ ਦੇ ਰੁਝਾਨ ਵਿਚ ਵੀ ਵਾਧਾ ਹੋਇਆ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਮੁਡ਼ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਹੈ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ‘ਆਪ’ ਦੇ ਉਮੀਦਵਾਰ ਦਵਿੰਦਰਪਾਲ ਸਿੰਘ ਰੰਗਾ ਨੇ ਵੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਤੇ ਹਲਕੇ ’ਚ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਜੱੁਟ ਜਾਣ ਤਾਂ ਜੋ ਇਸ ਚੋਣ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ‘ਆਪ’ ਦੇ ਵਿਰਾਸਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਐਜੂਕੇਸ਼ਨ ਵਿੰਗ ਦੇ ਜ਼ਿਲ੍ਹਾ ਇੰਚਾਰਜ ਹਰਪ੍ਰੀਤ ਕੌਰ, ਬੀ.ਸੀ. ਵਿੰਗ ਦੇ ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ ਬਿੱਟੂ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਾਕਸ਼ੀ ਦੁੱਗਲ, ਸਾਬਕਾ ਸੀਨੀਅਰ ਡਿਪਟੀ ਮੇਅਰ ਸਮੀਰ ਸ਼ਰਮਾ, ਸਾਬਕਾ ਕੌਂਸਲਰ ਕਰਨ ਮਹਾਜਨ, ਕੌਂਸਲਰ ਵਿਕਾਸ ਮੋਮੀ, ਕੌਂਸਲਰ ਅਨਿਲ ਸ਼ੁਕਲਾ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।