14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)–ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਸਕੱਤਰ ਲਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 14-11-2026
ਭੁਲੱਥ, 13 ਨਵੰਬਰ (ਮਨਜੀਤ ਸਿੰਘ ਰਤਨ)–ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਸਕੱਤਰ ਲਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ, ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਪੈਨਸ਼ਨਰਾਂ ਨੂੰ 2.59 ਦੇ ਫ਼ਾਰਮੂਲੇ ਅਨੁਸਾਰ ਪੈਨਸ਼ਨ ਦਿੱਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕਰੇ, ਨਹੀਂ ਤਾਂ ਆਉਣ ਵਾਲੀਆਂ ਚੋਣਾਂ ਦੌਰਾਨ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਵੱਲੋਂ ਐਸ.ਬੀ.ਆਈ. ਭੁਲੱਥ ਦੇ ਮੈਨੇਜਰ ਨੂੰ ਅਪੀਲ ਕੀਤੀ ਗਈ ਕਿ ਉਹ ਡੀ.ਐਲ.ਸੀ. (ਡਿਜੀਟਲ ਲਾਈਫ਼ ਸਰਟੀਫਿਕੇਟ) ਅਪਲਾਈ ਕਰਨ ਵਿਚ ਪੈਨਸ਼ਨਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਕੈਫ਼ੇ ਵਿਚ ਜਾਣ ਲਈ ਨਾ ਕਹਿਣ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 17 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਧਰਨੇ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੇ ਅੰਤ ਵਿਚ ਬਲਾਕ ਪ੍ਰਧਾਨ ਗੁਰਬਚਨ ਸਿੰਘ ਚੀਮਾ ਦੇ ਛੋਟੇ ਭਰਾ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿੱਛਡ਼ੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਡਾ. ਮੱਖਣ ਸਿੰਘ, ਬੀਰ ਸਿੰਘ ਸਿੱਧੂ, ਮਹਿੰਦਰਜੀਤ ਸਿੰਘ, ਮੱਖਣ ਸਿੰਘ, ਤਿਲਕਰਾਜ, ਅਮਰਜੀਤ ਸਿੰਘ, ਬਲਜਾਪ ਸਿੰਘ, ਜੋਗਿੰਦਰ ਸਿੰਘ, ਜਸਵੰਤ ਵਿਰਲੀ, ਕਰਨੈਲ ਸਿੰਘ, ਗੁਰਬਚਨ ਸਿੰਘ, ਹਰਜੀਤ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਪਟਵਾਰੀ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਹਾ, ਪਾਰਟੀ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਪਿਆਰ ਤੇ ਸਮਰਥਨ ਅਗਲੀ ਖ਼ਬਰ ਬੰਦ ਕੀਤੀਆਂ 400 ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।