15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਤ ਸਮੇਂ ਘਰ ਵਿਚ ਵਡ਼ ਕੇ ਚੋਰਾਂ ਨੇ ਕੀਤੀ ਫਰੋਲਾ ਫਰਾਲੀ-21000 ਰੁਪਏ ਨਗਦੀ ਚੋਰੀ

ਭੁਲੱਥ, 14 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 9 ਸਲਾਮਤਪੁਰ ਵਿਚ ਸਥਿਤ ਇਕ ਕੋਠੀ ਵਿਚ ਵਡ਼ ਕੇ ਚੋਰਾਂ ਵਲੋਂ ਘਰ ’ਚ ਪਏ 21000 ਰੁਪਏ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਠੀ ’ਚ ਕਿਰਾਏ ਤੇ ਰਹਿ ਰਹੇ ਬੈਂਕ ਮੈਨੇਜਰ ਬਲਜੀਤ ਸਿੰਘ ਪੁੱਤਰ ਮੇਜਰ ਲਾਲ ਵਾਸੀ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ ਦੋ ਦਿਨ ਪਹਿਲਾਂ ਉਹ ਆਪਣੇ ਪਿੰਡ ਹੁਸ਼ਿਆਰਪੁਰ ਗਿਆ ਹੋਇਆ ਸੀ ।

ਅਜੀਤ ਡੈਸਕ 15-11-2026
ਭੁਲੱਥ, 14 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵਾਰਡ ਨੰਬਰ 9 ਸਲਾਮਤਪੁਰ ਵਿਚ ਸਥਿਤ ਇਕ ਕੋਠੀ ਵਿਚ ਵਡ਼ ਕੇ ਚੋਰਾਂ ਵਲੋਂ ਘਰ ’ਚ ਪਏ 21000 ਰੁਪਏ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੋਠੀ ’ਚ ਕਿਰਾਏ ਤੇ ਰਹਿ ਰਹੇ ਬੈਂਕ ਮੈਨੇਜਰ ਬਲਜੀਤ ਸਿੰਘ ਪੁੱਤਰ ਮੇਜਰ ਲਾਲ ਵਾਸੀ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ, ਕਿ ਦੋ ਦਿਨ ਪਹਿਲਾਂ ਉਹ ਆਪਣੇ ਪਿੰਡ ਹੁਸ਼ਿਆਰਪੁਰ ਗਿਆ ਹੋਇਆ ਸੀ । ਅੱਜ ਜਦੋਂ ਵਾਪਸ ਆਇਆ ਤਾਂ ਦੇਖਿਆ ਕਿ ਕੋਠੀ ਅੰਦਰ ਚੋਰਾਂ ਨੇ ਵਡ਼ ਕੇ ਖ਼ੂਬ ਫਰੋਲਾ ਫਰਾਲੀ ਕੀਤੀ ਹੋਈ ਸੀ। ਅਲਮਾਰੀਆਂ ਵਿਚੋਂ ਕੱਪਡ਼ੇ ਵਗ਼ੈਰਾ ਕੱਢ ਕੇ ਖਿਲਾਰੇ ਪਏ ਸਨ। ਉਨ੍ਹਾਂ ਦੱਸਿਆ ਕਿ ਕੱੁਝ ਸਾਲਾਂ ਤੋਂ ਇਸ ਕੋਠੀ ਵਿਚ ਕਿਰਾਏ ’ਤੇ ਰਹਿ ਰਿਹਾ ਹੈ। ਇਸ ਕੋਠੀ ਦਾ ਮਾਲਕ ਜੋਗਿੰਦਰ ਸਿੰਘ ਵਿਦੇਸ਼ ਰਹਿੰਦਾ ਹੈ ਤੇ ਲੱਗ ਰਿਹਾ ਸੀ ਕਿ ਰਾਤ ਸਮੇਂ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਲਮਾਰੀ ਵਿਚ ਪਏ 21 ਹਜ਼ਾਰ ਰੁਪਏ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ । ਉਨ੍ਹਾਂ ਦੱਸਿਆ ਕਿ ਬਾਕੀ ਬਾਅਦ ਵਿਚ ਪਤਾ ਲੱਗੇਗਾ ਕਿ ਕਿੰਨਾ ਕੁ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਇਤਲਾਹ ਥਾਣਾ ਭੁਲੱਥ ਪੁਲਿਸ ਨੂੰ ਦੇ ਦਿੱਤੀ ਗਈ। ਮੌਕੇ ’ਤੇ ਆ ਕੇ ਭੁਲੱਥ ਪੁਲਿਸ ਵੱਲੋਂ ਜਾਂਚ ਕੀਤੀ ਗਈ। ਜ਼ਿਕਰ ਯੋਗ ਹੈ ਕਿ ਲਗਾਤਾਰ ਚੋਰੀ ਦੀਆਂ ਅਣਗਿਣਤ ਘਟਨਾਵਾਂ ਕਰਕੇ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪੁਲਿਸ ਪ੍ਰਸ਼ਾਸਨ ਤੇ ਵੀ ਸਵਾਲੀਆ ਚਿੰਨ੍ਹ ਪੈਦਾ ਹੁੰਦਾ ਹੈ। ਲੋਕਾਂ ਦਾ ਕਹਿਣਾ ਹੈ, ਕਿ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਹਾਲੇ ਤੱਕ ਪੁਲਿਸ ਪ੍ਰਸ਼ਾਸਨ ਭੁਲੱਥ ਦੀ ਗ੍ਰਿਫ਼ਤ ਵਿਚੋਂ ਬਾਹਰ ਹਨ, ਜਿਸ ਕਰਕੇ ਚੋਰਾਂ ਦੇ ਹੌਸਲੇ ਬੁਲੰਦ ਹੋਏ ਪਏ ਹਨ। ਆਏ ਦਿਨ ਕਸਬਾ ਭੁਲੱਥ ਅੰਦਰ ਚੋਰਾਂ ਨੇ ਥਰਥਲੀ ਮਚਾ ਰੱਖੀ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਭੁਲੱਥ ਪਾਸੋਂ ਮੰਗ ਕਰਦਿਆਂ ਕਿਹਾ, ਕਿ ਪ੍ਰਸ਼ਾਸਨ ਇਸ ਪਾਸੇ ਸਰਗਰਮੀ ਨਾਲ ਧਿਆਨ ਦੇਵੇ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਆਡ਼੍ਹਤ ਦੀ ਦੁਕਾਨ ਵਿਚੋਂ ਝੋਨੇ ਦੀਆਂ ਚੋਰੀ ਕੀਤੀਆਂ ਬੋਰੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।