15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲਡ਼ੀ ਤਹਿਤ ਪਹਿਲਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗਡ਼ਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਅਜੀਤ ਡੈਸਕ 15-11-2026
ਸੁਲਤਾਨਪੁਰ ਲੋਧੀ, 14 ਨਵੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲਡ਼ੀ ਤਹਿਤ ਪਹਿਲਾ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗਡ਼ਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡ਼ਗੱਜ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇਕ ਅਕਾਲ ਪੁਰਖ ਨਾਲ ਜੁਡ਼ਨ ਅਤੇ ਆਪਸੀ ਪ੍ਰੇਮ, ਸਤਿਕਾਰ ਤੇ ਬਰਾਬਰਤਾ ਦਾ ਸੰਦੇਸ਼ ਦਿੰਦੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਗਤ ਸਾਹਿਬਾਨ ਦੀ ਰੱਬੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਸਮੁੱਚੀ ਮਨੁੱਖਤਾ ਨੂੰ ਇਹ ਸੰਦੇਸ਼ ਦਿੱਤਾ ਕਿ ਪ੍ਰਮਾਤਮਾ ਦੀ ਜੋਤ ਸਭ ਅੰਦਰ ਇੱਕੋ ਹੈ ਅਤੇ ਕਿਸੇ ਮਨੁੱਖ ਦੀ ਪਹਿਚਾਣ ਉਸ ਦੀ ਜਾਤ ਜਾਂ ਕੁਲ ਤੋਂ ਨਹੀਂ, ਸਗੋਂ ਉਸ ਦੇ ਕਰਮਾਂ ਅਤੇ ਕਰਤਾ ਪੁਰਖ ਨਾਲ ਜੁਡ਼ੀ ਭਾਵਨਾ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾਡ਼ੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਕਰਨਾ ਮਾਣ ਵਾਲੀ ਗੱਲ ਹੈ। ਇਹ ਸ਼ਤਾਬਦੀ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਜਗਤ ਅਤੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਵੱਲੋਂ ਆਪਸੀ ਪ੍ਰੇਮ ਅਤੇ ਇੱਕਜੱੁਟਤਾ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਹਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ 19 ਤੇ 20 ਫਰਵਰੀ 2027 ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਗਿਆਨੀ ਕੁਲਦੀਪ ਸਿੰਘ ਗਡ਼ਗੱਜ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਹੈ ਕਿ ਭਗਤ ਰਵਿਦਾਸ ਜੀ ਦੀ ਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ, ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਕ-ਦੂਜੇ ਦਾ ਸਤਿਕਾਰ ਕਰੀਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰ ਕੀਤੀ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸੰਬੋਧਨ ਕੀਤਾ। ਸਮਾਗਮ ਮੌਕੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਜਦਕਿ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋਡ਼ਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਮੀਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇਡ਼ਾ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਅਵਤਾਰ ਸਿੰਘ, ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਗਿਆਨੀ ਹਰਜਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਬੂਲੇ, ਬਾਬਾ ਗੁਰਮੇਜ ਸਿੰਘ, ਬਾਬਾ ਵਜ਼ੀਰ ਦਾਸ, ਸੁਖਦੇਵ ਰਾਜ ਲੋਹੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ਵਿਚ ਪ੍ਰਸ਼ਾਸਨ, ਪੁਲਿਸ ਤੇ ਪੰਚਾਇਤਾਂ ਦੇ ਯਤਨਾਂ ਸਦਕਾ ਸਾਰਥਿਕ ਨਤੀਜੇ ਸਾਹਮਣੇ ਆ ਰਹੇ... ਅਗਲੀ ਖ਼ਬਰ ਰਾਤ ਸਮੇਂ ਘਰ ਵਿਚ ਵਡ਼ ਕੇ ਚੋਰਾਂ ਨੇ ਕੀਤੀ ਫਰੋਲਾ ਫਰਾਲੀ-21000 ਰੁਪਏ ਨਗਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।