15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਦਿਆਰਥੀ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਨ-ਡਾ. ਸੇਖੋਂ, ਡਾ. ਅਰੋਡ਼ਾ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਇਆ ਬਾਲ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 14 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 15-11-2026
ਕਪੂਰਥਲਾ, 14 ਨਵੰਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਬਾਲ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪ੍ਰਿੰਸੀਪਲ ਡਾ. ਦੀਪਕ ਅਰੋਡ਼ਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬਚਪਨ ਨੂੰ ਸਿੱਖਣ, ਨਵੀਆਂ ਚੀਜ਼ਾਂ ਖੋਜਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦਾ ਸਭ ਤੋਂ ਵਧੀਆ ਸਮਾਂ ਦੱਸਦਿਆਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਬੱਚਿਆਂ ਨੂੰ ਆਪਣੇ ਬਚਪਨ ਦੇ ਹਰ ਪਲ ਦਾ ਆਨੰਦ ਮਾਣ, ਜੀਵਨ ਵਿਚ ਆਤਮ ਵਿਸ਼ਵਾਸ, ਜ਼ਿੰਮੇਵਾਰੀ ਤੇ ਚੰਗੇ ਸੰਸਕਾਰਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਕਿਰਨ ਨੰਦਾ, ਸ਼ਰੂਤੀ, ਰਿੰਪੀ, ਨੀਤੂ ਤੇ ਅਮਨ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਫਗਵਾਡ਼ਾ ’ਚ ਤੇਜ਼ ਰਫ਼ਤਾਰ ਥਾਰ ਨੇ ਵਿਅਕਤੀ ਨੂੰ ਮਾਰੀ ਟੱਕਰ-ਹਾਦਸੇ ਤੋਂ ਬਾਅਦ ਫਲਾਈਓਵਰ ’ਤੇ ਪਲਟੀ ਗੱਡੀ-ਇਕ ਦੀ ਹਾਲਤ ਨਾਜ਼... ਅਗਲੀ ਖ਼ਬਰ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਅਤੇ ਭਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।