14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਦਲਜੀਤ ਕੌਰ ਬਡਵਾਲ ਬਣੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪੰਜਾਬ ਸਕੱਤਰ

ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੀ ਪੰਜਾਬ ਬਾਡੀ ਦੀ ਸੂਚੀ ਜਾਰੀ ਕਰਦਿਆਂ ਫਗਵਾਡ਼ਾ ਤੋ ਮਿਹਨਤੀ ਅਤੇ ਸਰਗਰਮ ਆਗੂ ਬੀਬੀ ਦਲਜੀਤ ਕੌਰ ਬਡਵਾਲ ਨੂੰ ਇਸਤਰੀ ਅਕਾਲੀ ਦਲ ਦਾ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਇਹ ਨਿਯੁਕਤੀ ਹਲਕਾ ਫਗਵਾਡ਼ਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਸਿਫ਼ਾਰਸ਼ ’ਤੇ ਕੀਤੀ ਗਈ। ਇਸ ਮੌਕੇ ਬੀਬੀ ਦਲਜੀਤ ਕੌਰ ਬਡਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਜ਼ਿਲ੍ਹਾ ਪ੍ਰਧਾਨ ਸਰਦਾਰ ਜਰਨੈਲ ਸਿੰਘ ਵਾਹਦ ਅਤੇ ਹਲਕਾ ਫਗਵਾਡ਼ਾ ਸ਼ਹਿਰੀ ਦੇ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

????? 15-11-2026
ਫਗਵਾਡ਼ਾ, 14 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੀ ਪੰਜਾਬ ਬਾਡੀ ਦੀ ਸੂਚੀ ਜਾਰੀ ਕਰਦਿਆਂ ਫਗਵਾਡ਼ਾ ਤੋ ਮਿਹਨਤੀ ਅਤੇ ਸਰਗਰਮ ਆਗੂ ਬੀਬੀ ਦਲਜੀਤ ਕੌਰ ਬਡਵਾਲ ਨੂੰ ਇਸਤਰੀ ਅਕਾਲੀ ਦਲ ਦਾ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਇਹ ਨਿਯੁਕਤੀ ਹਲਕਾ ਫਗਵਾਡ਼ਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਸਿਫ਼ਾਰਸ਼ ’ਤੇ ਕੀਤੀ ਗਈ। ਇਸ ਮੌਕੇ ਬੀਬੀ ਦਲਜੀਤ ਕੌਰ ਬਡਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਜ਼ਿਲ੍ਹਾ ਪ੍ਰਧਾਨ ਸਰਦਾਰ ਜਰਨੈਲ ਸਿੰਘ ਵਾਹਦ ਅਤੇ ਹਲਕਾ ਫਗਵਾਡ਼ਾ ਸ਼ਹਿਰੀ ਦੇ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਕੌਂਸਲਰ ਧੰਜਲ ਦੇ ਪਿਤਾ ਗੁਰਦੀਪ ਸਿੰਘ ਨੂੰ ਸੈਂਕਡ਼ੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ ਅਗਲੀ ਖ਼ਬਰ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦੀ ਸਾਲਾਨਾ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।