ਭੁਲੱਥ ਦੇ ਮੇਨ ਬਾਜ਼ਾਰ ’ ਚੋਂ ਦਿਨ - ਦਿਹਾਡ਼ੇ ਮੋਟਰਸਾਈਕਲ ਚੋਰੀ
ਭੁਲੱਥ, 15 ਨਵੰਬਰ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਮੇਨ ਬਾਜ਼ਾਰ ’ਚ ਦਿਨ-ਦਿਹਾਡ਼ੇ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਬਾਗਡ਼ੀਆਂ ਦੇ ਰਹਿਣ ਵਾਲੇ ਜੋਗਾ ਸਿੰਘ ਦਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ।
ਅਜੀਤ ਡੈਸਕ
16-11-2026