15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਪਰਿਵਾਰ ਵਲੋਂ ਨਡਾਲਾ ਚੌਕ ਵਿਖੇ ਚੱਕਾ ਜਾਮ ਇਨਸਾਫ਼ ਦੀ ਮੰਗ ਨੂੰ ਲੈ ਕੇ ਘੰਟਿਆਂਬੱਧੀ ਦਿੱਤਾ ਧਰਨਾ-ਸੋਮਵਾਰ ਸਵੇਰੇ 11 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਨਡਾਲਾ, 15 ਨਵੰਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਨਡਾਲਾ ਵਿਖੇ ਵਾਪਰੇ ਸਡ਼ਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਨਡਾਲਾ ਚੌਕ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚੌਕ ਦੇ ਸਾਰੇ ਰਸਤੇ ਬੰਦ ਕਰਕੇ ਘੰਟਿਆਂਬੱਧੀ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 16-11-2026
ਨਡਾਲਾ, 15 ਨਵੰਬਰ (ਰਘਬਿੰਦਰ ਸਿੰਘ)-ਬੀਤੇ ਦਿਨੀਂ ਨਡਾਲਾ ਵਿਖੇ ਵਾਪਰੇ ਸਡ਼ਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਨਿਹੰਗ ਜਥੇਬੰਦੀਆਂ ਦੇ ਸਹਿਯੋਗ ਨਾਲ ਨਡਾਲਾ ਚੌਕ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚੌਕ ਦੇ ਸਾਰੇ ਰਸਤੇ ਬੰਦ ਕਰਕੇ ਘੰਟਿਆਂਬੱਧੀ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅੱਜ ਦੁਪਹਿਰ ਤੱਕ ਮਾਮਲੇ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ’ਚ ਰੋਸ ਪਾਇਆ ਜਾ ਰਿਹਾ ਸੀ। ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੂੰ ਚੱਕਾ ਜਾਮ ਕਰਨ ਲਈ ਮਜਬੂਰ ਹੋਣਾ ਪਿਆ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਪਿਆਰਾ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਚਾਹੁੰਦੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸੋਮਵਾਰ ਸਵੇਰੇ 11 ਵਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤੇ ਮਾਮਲੇ ’ਚ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੁਡ਼ ਚੱਕਾ ਜਾਮ ਕਰਕੇ ਸੰਘਰਸ਼ ਕਰਨਗੇ। ਧਰਨੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀ.ਐੱਸ.ਪੀ. ਭੁਲੱਥ ਸੁਖਪਾਲ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਤੇ ਇਨਸਾਫ਼ ਦਿਵਾਉਣ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਿਆਰਾ ਸਿੰਘ, ਸੁੱਖਾ ਸਿੰਘ, ਧਰਮਿੰਦਰ ਕੁਮਾਰ, ਸੁਭਾਸ਼, ਵਿਜੇ ਕੁਮਾਰ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰਿੰਦਰ ਸਿੰਘ ਢੀਂਡਸਾ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਹਮੇਸ਼ਾ ਰਿਣੀ ਰਹਾਂਗੀ ਜੋ ਮੇਰੇ ਹਰ ਫ਼ੈਸਲੇ ਨਾਲ ਖਡ਼ਦੇ ਹਨ - ਬੀਬੀ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।