17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਫਗਵਾਡ਼ਾ ’ਚ ਜਨਗਣਨਾ ਦੇ ਦੂਜੇ ਪਡ਼ਾਅ ਦੀਆਂ ਤਿਆਰੀਆਂ ਤੇਜ਼ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੀਆਂ ਟੀਮਾਂ

ਫਗਵਾਡ਼ਾ, 17 ਨਵੰਬਰ (ਹਰਜੋਤ ਸਿੰਘ ਚਾਨਾ)- ਸ਼ਹਿਰ ’ਚ ਜਨਗਣਨਾ ਦੇ ਦੂਜੇ ਪਡ਼੍ਹਾਅ ਨੂੰ ਨੇਪਰੇ ਚਾਡ਼੍ਹਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨਗਰ ਨਿਗਮ ਦੇ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 18-11-2026
ਫਗਵਾਡ਼ਾ, 17 ਨਵੰਬਰ (ਹਰਜੋਤ ਸਿੰਘ ਚਾਨਾ)- ਸ਼ਹਿਰ ’ਚ ਜਨਗਣਨਾ ਦੇ ਦੂਜੇ ਪਡ਼੍ਹਾਅ ਨੂੰ ਨੇਪਰੇ ਚਾਡ਼੍ਹਨ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨਗਰ ਨਿਗਮ ਦੇ ਮੀਟਿੰਗ ਹਾਲ ’ਚ ਵਧੀਕ ਡਿਪਟੀ ਕਮਿਸ਼ਨਰ ਕਮ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਸੁਪਰਵਾਈਜ਼ਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਨਗਣਨਾ ਦੇ ਕੰਮ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਲੋਡ਼ੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਹੀਰ ਨੇ ਦੱਸਿਆ ਕਿ ਜਨਗਣਨਾ ਦਾ ਦੂਜਾ ਪਡ਼੍ਹਾਅ 16 ਨਵੰਬਰ 2026 ਤੋਂ 9 ਜਨਵਰੀ 2 027 ਤੱਕ ਚੱਲੇਗਾ। ਇਸ ਤਹਿਤ 1 ਦਸੰਬਰ ਤੋਂ 4 ਜਨਵਰੀ ਤੱਕ ਜਨਗਣਨਾ ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਲੋਡ਼ੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੌਮੀ ਮਹੱਤਵ ਵਾਲੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਨਿਗਮ ਕਮਿਸ਼ਨਰ ਨੇ ਫਗਵਾਡ਼ਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਜਨਗਣਨਾ ਟੀਮਾਂ ਉਨ੍ਹਾਂ ਦੇ ਘਰ ਪਹੁੰਚਣ ਤਾਂ ਉਹ ਟੀਮ ਦੇ ਮੈਂਬਰਾਂ ਨੂੰ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ 24 ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਕਬੱਡੀ ਦਾ ਮਹਾਂਕੁੰਭ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।