ਸਡ਼ਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਸੰਧੂ ਚੱਠਾ ਨੇਡ਼ੇ ਸਡ਼ਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਇੰਦਰ ਪਾਸਵਾਨ ਵਾਸੀ ਸੰਧੂ ਚੱਠਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਖੇਤਾਂ ’ਚੋਂ ਕੰਮ ਕਰਕੇ ਘਰ ਵਾਪਸ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਰਸਤੇ ’ਚ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਸੰਧੂ ਚੱਠਾ ਨੇਡ਼ੇ ਸਡ਼ਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਇੰਦਰ ਪਾਸਵਾਨ ਵਾਸੀ ਸੰਧੂ ਚੱਠਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਖੇਤਾਂ ’ਚੋਂ ਕੰਮ ਕਰਕੇ ਘਰ ਵਾਪਸ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਰਸਤੇ ’ਚ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੇ ਏ.ਐਸ.ਆਈ. ਅਮਰਜੀਤ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਨਸ਼ੇ ਦਾ ਸੇਵਨ ਕਰਨ ਵਾਲੇ ਵੱਖ- ਵੱਖ ਪੰਜ ਨੌਜਵਾਨ ਗ੍ਰਿਫ਼ਤਾਰ ਫਗਵਾਡ਼ਾ, 17 ਨਵੰਬਰ (ਚਾਨਾ)-ਫਗਵਾਡ਼ਾ ਪੁਲਿਸ ਵਲੋਂ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਤਨਾਮਪੁਰਾ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇਲਾਕੇ ’ਚ ਗਸ਼ਤ ਦੌਰਾਨ ਗੰਗਾ ਗੈਸ ਏਜੰਸੀ ਨੇਡ਼ੇ ਇੱਕ ਬੰਦ ਪਏ ਮਕਾਨ ’ਚ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਜਿਸ ਸਬੰਧ ’ਚ ਪੁਲਿਸ ਨੇ ਸੌਦਾਗਰ ਪੁੱਤਰ ਸਤਨਾਮ ਰਾਮ ਵਾਸੀ ਪਿੰਡ ਚੱਕ ਬਿਲਗਾ, ਥਾਣਾ ਬਹਿਰਾਮ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਨੇ ਪਿੰਡ ਮਹੇਡ਼ੂ ਟੀ-ਪੁਆਇੰਟ ਨੇਡ਼ੇ ਸਰਕਾਰੀ ਸਕੂਲ ਕੋਲ ਬਿਨਾਂ ਸ਼ਟਰ ਵਾਲੀ ਦੁਕਾਨ ਦੇ ਨੇਡ਼ੇ ਝਾਡ਼ੀਆਂ ’ਚ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਨੌਜਵਾਨਾਂ ਦੀ ਪਛਾਣ ਮਨਪ੍ਰੀਤ ਉਰਫ਼ ਮੋਨੂੰ ਪੁੱਤਰ ਸ਼ਿੰਦਰਪਾਲ ਤੇ ਕਮਲਜੀਤ ਉਰਫ਼ ਸਾਬੀ ਪੁੱਤਰ ਬਾਰੂ ਰਾਮ ਵਾਸੀਆਨ ਪਿੰਡ ਸਰਹਾਲੀ ਥਾਣਾ ਜਮਸ਼ੇਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਪਿੰਡ ਰਾਣੀਪੁਰ ਨੇਡ਼ੇ ਸਡ਼ਕ ’ਤੇ ਘੁੰਮ ਰਹੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋਵਾਂ ਦੀ ਪਛਾਣ ਹਰਵਿੰਦਰ ਪਾਲ ਉਰਫ਼ ਬਿੰਦੂ ਪੁੱਤਰ ਸਤਪਾਲ ਅਤੇ ਹੇਮਰਾਜ ਉਰਫ਼ ਹੇਮਾ ਪੁੱਤਰ ਚਿਰੰਜੀ ਲਾਲ, ਵਾਸੀ ਪਿੰਡ ਕਿਸ਼ਨਪੁਰਾ, ਥਾਣਾ ਸਦਰ ਵਜੋਂ ਕੀਤੀ ਗਈ ਹੈ।