18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਕਰਵਾਈ ਸਮਰਥਾ ਵਿਕਾਸ ਵਰਕਸ਼ਾਪ

ਕਪੂਰਥਲਾ, 17 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਵਿ.ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੀ.ਬੀ.ਐਸ.ਈ. ਵਲੋਂ ਸਮਰਥਾ ਵਿਕਾਸ ਵਰਕਸ਼ਾਪ ਕਰਵਾਈ ਗਈ। ਜਿਸ ’ਚ ਉੱਘੇ ਸਿੱਖਿਆ ਸ਼ਾਸਤਰੀ ਤੇ ਸੀ.ਬੀ.ਐਸ.ਈ. ਬੋਰਡ ਦੇ ਬੁਲਾਰੇ ਡਾ. ਯੋਗਿਤਾ ਮਦਾਨ ਤੇ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਿਕ ਸੰਤੁਲਨ ਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਕੀਤਾ। ਵਰਕਸ਼ਾਪ ’ਚ ਸਕੂਲ ਦੇ 60 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਡਾ. ਏਕਤਾ ਧਵਨ ਨੇ ਵਰਕਸ਼ਾਪ ਵਿਚ ਸ਼ਾਮਲ ਹੋਏ ਦੋਵਾਂ ਬੁਲਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਕੂਲ ਵਿਚ ਇਸ ਤਰ੍ਹਾਂ ਦੀਆਂ ਗਿਆਨ ਭਰਪੂਰ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ।
ਪਿਛਲੀ ਖ਼ਬਰ ਇਤਿਹਾਸਕ ਗੁਰੂ ਨਾਨਕ ਲਾਇਬ੍ਰੇਰੀ ਦੇ ਵਿਕਾਸ ਤੇ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋਡ਼-ਡਾ. ਹਰਭਜਨ ਸਿੰਘ ਅਗਲੀ ਖ਼ਬਰ ਪੈਨਸ਼ਨਰਾਂ ਲਈ 19 ਤੋਂ ਲੈ ਕੇ 21 ਨਵੰਬਰ ਤੱਕ ਜ਼ਿਲ੍ਹਾ ਖ਼ਜਾਨਾ ਦਫ਼ਤਰ ’ਚ ਲੱਗੇਗਾ ਪੈਨਸ਼ਨ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।