17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਬਾਲ ਦਿਵਸ ਮੌਕੇ ਸ਼ੁੱਭ ਕਰਮਨ ਕਰਦਿਆਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ। ਕੈਂਪ ਦੌਰਾਨ 504 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 40 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨਾਂ ਲਈ ਚੁਣਿਆ ਗਿਆ।

ਅਜੀਤ ਡੈਸਕ 18-11-2026
ਨਡਾਲਾ, 17 ਨਵੰਬਰ (ਰਘਬਿੰਦਰ ਸਿੰਘ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਬਾਲ ਦਿਵਸ ਮੌਕੇ ਸ਼ੁੱਭ ਕਰਮਨ ਕਰਦਿਆਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ। ਕੈਂਪ ਦੌਰਾਨ 504 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 40 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨਾਂ ਲਈ ਚੁਣਿਆ ਗਿਆ। ਕੈਂਪ ਦੌਰਾਨ ਥਿੰਦ ਅੱਖਾਂ ਦਾ ਹਸਪਤਾਲ ਬੇਗੋਵਾਲ ਦੀ ਮਾਹਿਰ ਡਾਕਟਰੀ ਟੀਮ ਨੇ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਮਰੀਜ਼ਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਲੋਡ਼ੀਂਦੀ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਮੋਤਾ ਸਿੰਘ ਸਰਾਏ ਯੂਰਪ ਤੇ ਪੰਜਾਬੀ ਸੱਥ ਯੂ.ਕੇ ਦੀਆਂ ਸ਼ਖ਼ਸੀਅਤਾਂ ਵੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈਆਂ। ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ਭਾਰਤ ਭੂਸ਼ਨ ਯੂ. ਐਸ. ਏ. ਵਲੋਂ ਮਰੀਜ਼ਾਂ ਨੂੰ ਐਨਕਾਂ ਭੇਟ ਕੀਤੀਆਂ ਗਈਆਂ। ਸਕੂਲ ਦੇ ਚੇਅਰਮੈਨ ਡਾ. ਆਸਾ ਸਿੰਘ ਘੁੰਮਣ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅੱਜ ਮਨੁੱਖ ਕੁਦਰਤ ਨਾਲ ਖਿਲਵਾਡ਼ ਕਰਕੇ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਾ ਤਾਂ ਬਾਬੇ ਨਾਨਕ ਵਲੋਂ ਦਿੱਤੇ ਕੁਦਰਤ ਦੀ ਸੰਭਾਲ ਦੇ ਸੰਦੇਸ਼ ਨੂੰ ਅਮਲ ਵਿਚ ਲਿਆਂਦਾ ਤੇ ਨਾ ਹੀ ਸੰਵ ਿਧਾਨ ਦੀਆਂ ਸਿੱਖਿਆਵਾਂ ਨੂੰ ਸਹੀ ਢੰਗ ਨਾਲ ਅਪਣਾਇਆ। ਇਸ ਮੌਕੇ ਸਕੂਲ ਚੇਅਰਮੈਨ ਡਾਕਟਰ ਆਸਾ ਸਿੰਘ ਘੁੰਮਣ, ਸਕੂਲ ਐਮ. ਡੀ. ਸਵਰਨ ਕੌਰ, ਪ੍ਰਿੰਸੀਪਲ ਮਨਪ੍ਰੀਤ ਕੌਰ, ਡਾ. ਨਰਿੰਦਰਪਾਲ ਬਾਵਾ, ਰ ਤਨ ਸਿੰਘ ਸੰਧੂ, ਡਾ. ਹਰਭਜਨ ਸਿੰਘ, ਜਸਵੰਤ ਸਿੰਘ ਖੱਖ, ਪ੍ਰਗਟ ਸਿੰਘ, ਕੁਲਵਿੰਦਰ ਸਿੰਘ ਕਾਨੂੰਗੋ, ਸਰਪੰਚ ਦਵਿੰਦਰ ਸਿੰਘ ਘੁੰਮਣ, ਕੁਮੈਂਟੇਟਰ ਇੰਦਰਜੀਤ ਸਿੰਘ ਪੱਡਾ, ਸੁਰਿੰਦਰ ਲੈਬ ਵਾਲੇ, ਜਤਿਨ ਅਹੂਜਾ, ਟਿੰਕੂ ਸਨੌਤਰਾ, ਗੁਰਵਿੰਦਰ ਸਿੰਘ ਘੁੰਮਣ, ਨਰਿੰਦਰ ਕੁਮਾਰ ਸਾਹਿਲ ਭਾਟੀਆ ਅਤੇ ਹੋਰ ਪਤਵੰਤ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਆਰ. ਸੀ. ਐਫ. ਦੀ ਹਾਕੀ ਖਿਡਾਰਨ ਲਾਲਰੇਮਸਿਆਮੀ ਦਾ ਰਾਸ਼ਟਰਪਤੀ ਵਲੋਂ ਵਕਾਰੀ ਅਰਜਨ ਪੁਰਸਕਾਰ ਨਾਲ ਸਨਮਾਨ ਅਗਲੀ ਖ਼ਬਰ ਯੂਨੀਵਰਸਿਟੀ ਵਿਚ ਨਵੇਂ ‘ਰੀਡਿੰਗ ਹਾਲ’ ਦੀ ਉਸਾਰੀ ਦਾ ਰਜਿਸਟਰਾਰ ਨੇ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।