17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਇਨਰਵੀਲ ਕਲੱਬ ਨੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਵਿਖੇ ਥੈਲੇਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 17 ਨਵੰਬਰ (ਸਡਾਨਾ)-ਇਨਰਵੀਲ ਕਲੱਬ ਵਲੋਂ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਕਪੂਰਥਲਾ ਵਿਖੇ ਥੈਲੇਸੀਮੀਆ ਅਤੇ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਸਡਾਨਾ)-ਇਨਰਵੀਲ ਕਲੱਬ ਵਲੋਂ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਕਪੂਰਥਲਾ ਵਿਖੇ ਥੈਲੇਸੀਮੀਆ ਅਤੇ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਸੁਰਜੀਤ ਕੌਰ ਨੇ ਥੈਲੇਸੀਮੀਆ ਬਿਮਾਰੀ ਦੇ ਕਾਰਨਾਂ, ਇਸ ਦੇ ਲੱਛਣ ਅਤੇ ਰੋਕਥਾਮ ਦੇ ਨਾਲ ਨਾਲ ਸਮੇਂ ਸਿਰ ਜਾਂਚ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਥੈਲੇਸੀਮੀਆ ਦੀ ਰੋਕਥਾਮ ਲਈ ਖੂਨ ਦੀ ਜਾਂਚ ਅਤੇ ਜਾਗਰੂਕਤਾ ਦੀ ਲੋਡ਼ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਸਰਿਤਾ ਕੌਸ਼ਲ ਨੇ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਿਹਤ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਲਾਹੇਵੰਦ ਸਾਬਿਤ ਹੁੰਦੇ ਹਨ। ਇਨਰਵੀਲ ਕਲੱਬ ਦੀ ਪ੍ਰਧਾਨ ਡਾ. ਮੀਨਾ ਸੇਠੀ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵਲੋਂ ਸਮਾਜ ਸੇਵਾ ਦੇ ਨਾਲ ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾਂਦੇ ਹਨ।
ਪਿਛਲੀ ਖ਼ਬਰ ਅਵਾਰਾ ਕੁੱਤਿਆਂ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਫ਼੍ਰੀ ਸਟਾਈਲ ਕੁਸ਼ਤੀ ਚੈਂਪੀਅਨਸ਼ਿਪ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।