18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਕਾਰ ਤੋਂ ਅੱਕੇ ਮੁਲਾਜ਼ਮ ਸਿਹਤ ਮੰਤਰੀ ਦੀ ਰਿਹਾਇਸ਼ ’ਤੇ ਦੇਣਗੇ ਪੱਕੇ ਧਰਨੇ

ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹਡ਼ਤਾਲ ਜਾਰੀ ਹੈ। ਇਸੇ ਲਡ਼ੀ ਤਹਿਤ ਅੱਜ ਵੀ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 19-11-2026

ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹਡ਼ਤਾਲ ਜਾਰੀ ਹੈ। ਇਸੇ ਲਡ਼ੀ ਤਹਿਤ ਅੱਜ ਵੀ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਐਨ ਐੱਚ ਐਮ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਮੌਜੂਦਾ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਤੇ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ  ਪਰ ਸੱਤਾ ’ਚ ਆਉਣ ਤੋਂ ਬਾਅਦ ਉਕਤ ਸਾਰੇ ਵਾਅਦੇ ਭੁੱਲ ਗਏ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤਾ ਜਾਵੇ, ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਏ, ਗਰੈਚੁਟੀ ਦਾ ਲਾਭ ਦਿੱਤਾ ਜਾਏ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਸਰਕਾਰ ਤੋਂ ਅੱਕ ਤੇ ਥੱਕ ਚੁੱਕੇ ਮੁਲਾਜ਼ਮਾਂ ਵਲੋਂ ਹੁਣ ਸਿਹਤ ਮੰਤਰੀ ਦੀ ਰਿਹਾਇਸ਼ ਤੇ ਪੱਕੇ ਧਰਨੇ ਸਮੂਹ ਐਨ ਐੱਚ ਐਮ ਕਰਮਚਾਰੀਆਂ ਵਲੋਂ ਸ਼ੁਰੂ ਕਰ ਦਿੱਤੇ ਜਾਣਗੇ। 

ਇਸ ਮੌਕੇ ਡਾ. ਸੁਖਵਿੰਦਰ ਕੌਰ,ਡਾਕਟਰ ਯੋਗੇਸ਼ ਸਹਿਗਲ, ਹਰਕਮਲ, ਡਾਕਟਰ ਉਜਾਲਾ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਾਜੇਸ਼ ਪੂਰੀ, ਵਿਨੈ ਕੁਮਾਰ, ਮੋਨਿਸ਼ਾ, ਕੰਚਨ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਅਕਾਲੀ ਦਲ ਦੇ ਸੀਨੀਅਰ ਆਗੂ ਯੁਵਰਾਜ ਭੁਪਿੰਦਰ ਸਿੰਘ ਵਲੋਂ ਭੁਲੱਥ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।