19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੰਨਾ ਕਾਸ਼ਤਕਾਰਾਂ ਦੀ 47 ਕਰੋਡ਼ ਦੀ ਬਕਾਇਆ ਰਾਸ਼ੀ ਲਈ ਕਿਸਾਨ ਯੂਨੀਅਨ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੀ 47 ਕਰੋਡ਼ ਰੁਪਏ ਦੀ ਬਕਾਇਆ ਰਾਸ਼ੀ 25 ਨਵੰਬਰ ਤੱਕ ਜਾਰੀ ਨਾ ਕੀਤੀ ਗਈ ਤਾਂ 26 ਨਵੰਬਰ ਨੂੰ ਫਗਵਾਡ਼ਾ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਦੇ ਬਾਹਰ ਜੀ. ਟੀ.

ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕਿਸਾਨਾਂ ਦੀ ਹੋਈ ਮੀਟਿੰਗ ਦਾ ਦ੍ਰਿਸ਼। ਤਸਵੀਰ: ਚਾਨਾ 19-11-2026

ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੀ 47 ਕਰੋਡ਼ ਰੁਪਏ ਦੀ ਬਕਾਇਆ ਰਾਸ਼ੀ 25 ਨਵੰਬਰ ਤੱਕ ਜਾਰੀ ਨਾ ਕੀਤੀ ਗਈ ਤਾਂ 26 ਨਵੰਬਰ ਨੂੰ ਫਗਵਾਡ਼ਾ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਦੇ ਬਾਹਰ ਜੀ.ਟੀ. ਰੋਡ (ਕੌਮੀ ਮਾਰਗ-44) ਨੂੰ ਪੂਰੀ ਤਰ੍ਹਾਂ ਜਾਮ ਕੀਤਾ ਜਾਵੇਗਾ। ਇਹ ਫ਼ੈਸਲਾ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ’ਚ ਯੂਨੀਅਨ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਸਮੇਤ ਕਿਸਾਨੀ ਨਾਲ ਜੁਡ਼ੇ ਹੋਰ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਜਥੇਬੰਦੀ ਦੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਗੋਲਡਨ ਸੰਧਰ ਸ਼ੂਗਰ ਮਿੱਲ ਫਗਵਾਡ਼ਾ ਦੇ ਮੌਜੂਦਾ ਮਾਲਕਾ ਵਲੋਂ ਸਾਲ 2021-22 ਦੇ ਗੰਨਾ ਸੀਜ਼ਨ ਨਾਲ ਸਬੰਧਿਤ ਕਰੀਬ 28 ਕਰੋਡ਼ ਰੁਪਏ ਦੀ ਰਾਸ਼ੀ ਅਜੇ ਵੀ ਕਿਸਾਨਾਂ ਨੂੰ ਅਦਾ ਨਹੀਂ ਕੀਤੀ ਗਈ, ਜਦਕਿ ਪੰਜਾਬ ਸਰਕਾਰ ਵਲੋਂ ਗੰਨੇ ਦੀ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇ ਕਰੀਬ 19 ਕਰੋਡ਼ ਰੁਪਏ ਬਕਾਇਆ ਹਨ। ਇਸ ਤਰ੍ਹਾਂ ਕਿਸਾਨਾਂ ਦੀ ਕੁੱਲ 47 ਕਰੋਡ਼ ਰੁਪਏ ਦੀ ਅਦਾਇਗੀ ਬਕਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਕਾਇਆ ਰਾਸ਼ੀ ਦੀ ਵਸੂਲੀ ਲਈ ਸਰਕਾਰ ਵਲੋਂ ਫਗਵਾਡ਼ਾ ਸ਼ੂਗਰ ਮਿੱਲ ਨੂੰ ਤਾਲਾ ਲਗਾ ਕੇ ਰਾਣਾ ਗਰੁੱਪ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਸਿਰਫ਼ ਮਿੱਲ ਨੂੰ ਤਾਲਾ ਲਗਾਉਣ ਨਾਲ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਕਰੇ ਤੇ ਮਿੱਲ ਨੂੰ ਚਲਾਉਣ ਦਾ ਪ੍ਰਬੰਧ ਕਰੇ। ਉਨ੍ਹਾਂ ਸਰਕਾਰ ਨੂੰ 20 ਨਵੰਬਰ ਤੱਕ ਝੋਨੇ ਦੀ ਖ਼ਰੀਦ ਮੁਡ਼ ਸ਼ੁਰੂ ਕਰਨ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਸੇ ਦਿਨ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਡ਼ਕ ਜਾਮ ਕੀਤੀ ਜਾਵੇਗੀ। ਇਸ ਸੰਘਰਸ਼ ’ਚ ਬੀ.ਕੇ.ਯੂ. (ਦੋਆਬਾ) ਦੇ ਨਾਲ ਹੋਰ ਹਮਖਿਆਲੀ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਮੀਟਿੰਗ ਦੌਰਾਨ 7 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚੇ ਵਲੋਂ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗਡ਼੍ਹ ਵਿਖੇ ਦਿੱਤੇ ਜਾਣ ਵਾਲੇ ਪ੍ਰਸਤਾਵਿਤ ਘਿਰਾਓ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕ੍ਰਿਪਾਲ ਸਿੰਘ ਮੁਸਾਪੂਰ, ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਪੰਚ, ਹਰਭਜਨ ਸਿੰਘ ਬਾਜਵਾ, ਸੰਤੋਖ ਸਿੰਘ ਲੱਖਪੁਰ, ਤਜਿੰਦਰ ਸਿੰਘ ਚੱਕਮੰਡੇਰ, ਮੇਜਰ ਸਿੰਘ ਅਠੋਲੀ, ਗੁਰਚੇਤਨ ਸਿੰਘ ਤੱਖਰ, ਹਰਵਿੰਦਰ ਸਿੰਘ ਮਾਨਾਵਾਲੀ, ਹਰਵਿੰਦਰ ਸਿੰਘ ਨੰਗਲ ਮੱਝਾਂ ਆਦਿ ਸ਼ਾਮਿਲ ਸਨ।

ਪਿਛਲੀ ਖ਼ਬਰ ਮੁਹੱਲਾ ਰਾਇਕਾ ਵਿਚਲੇ ਜੰਜ ਘਰ ’ਤੇ ਕੀਤਾ ਨਾਜਾਇਜ਼ ਕਬਜ਼ਾ ਹਟਾ ਕੇ ਇਸ ਨੂੰ ਖਾਲੀ ਕਰਵਾਇਆ ਜਾਵੇ-ਸਿਟੀ ਵਾਲਮੀਕਿ ਸਭਾ ਵਲੋਂ... ਅਗਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ ਸਾਰਥਕ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।