19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਲੱਡ ਬੈਂਕ ਵਿਖੇ ਲੋਡ਼ਵੰਦ ਔਰਤਾਂ ਨੂੰ ਵੰਡਿਆ ਰਾਸ਼ਨ

ਫਗਵਾਡ਼ਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾਡ਼ਾ ਵਿਖੇ 215ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਸਰਪ੍ਰਸਤ ਕੇ. ਕੇ.

ਅਜੀਤ ਡੈਸਕ 19-11-2026
ਫਗਵਾਡ਼ਾ, 18 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾਡ਼ਾ ਵਿਖੇ 215ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਸਰਪ੍ਰਸਤ ਕੇ.ਕੇ. ਸਰਦਾਨਾ ਦੀ ਰਹਿਨੁਮਾਈ ਤੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਸਤਪਾਲ ਕੋਛਡ਼ (ਖੰਡ ਵਾਲੇ) ਵਲੋਂ ਹਾਜ਼ਰੀ ਲਗਵਾਈ ਗਈ ਤੇ ਪਤਵੰਤਿਆਂ ਨੇ 100 ਲੋਡ਼ਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਰਘਬੋਤਰਾ ਨੇ ਦੱਸਿਆ ਕਿ ਇਹ ਮਹੀਨਾਵਾਰ ਰਾਸ਼ਨ ਵੰਡਣ ਦੀ ਸੇਵਾ 18 ਸਾਲਾਂ ਤੋਂ ਲਗਾਤਾਰ ਜਾਰੀ ਹੈ। ਜਿਸ ’ਚ ਸਮਾਜ ਸੇਵੀ ਰਾਜਿੰਦਰ ਸਿੰਘ ਕੋਛਡ਼ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬਤਰਾ, ਤਾਰਾ ਚੰਦ ਚੁੰਬਰ, ਵਿਸ਼ਵਾਮਿੱਤਰ ਸ਼ਰਮਾ, ਅਵਤਾਰ ਸਿੰਘ ਕੋਛਡ਼, ਰਾਜੀਵ ਕੁਮਾਰ (ਮਾਰਬਲ ਰਿਜ਼ੋਰਟ) ਅਤੇ ਐਡਵੋਕੇਟ ਅੰਕਿਤ ਢੀਂਗਰਾ ਦਾ ਹਮੇਸ਼ਾ ਵਡਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ।
ਪਿਛਲੀ ਖ਼ਬਰ ਭੁਲੱਥ ਹਲਕੇ ਵਿਚ ਸਵੈ-ਗਣਨਾ (ਜਨਗਣਨਾ) ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਭਾਣੋਲੰਗਾ ਵਿਖੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।