19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਹਿਰ ਵਾਸੀ ਆਪਣੀ ਤੇ ਆਪਣੇ ਪਰਿਵਾਰ ਦੀ ਸਵੈ ਗਣਨਾ ਖੁਦ ਕਰਨ-ਸਰਕਾਰੀ ਬੁਲਾਰਾ

ਕਪੂਰਥਲਾ, 18 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਜਨਗਣਨਾ 2027 ਤਹਿਤ ਸਵੈ ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਲਈ ਕਪੂਰਥਲਾ ਸ਼ਹਿਰ ਦੇ ਵਾਸੀ ਆਪਣੀ ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰਕੇ ਇਸ ਮਹੱਤਵਪੂਰਨ ਪ੍ਰਕਿਰਿਆ ’ਚ ਸਰਗਰਮੀ ਨਾਲ ਭਾਗ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਹਿਰ ਨਿਵਾਸੀਆਂ ਦੀ ਸਹੂਲਤ ਲਈ ਨਗਰ ਨਿਗਮ ਦੇ ਦਫ਼ਤਰ ਦੇ ਸਾਹਮਣੇ ਵਿਸ਼ੇਸ਼ ਡੈਸਕ ਸਥਾਪਤ ਕੀਤਾ ਗਿਆ ਹੈ, ਜਿੱਥੇ ਫ਼ੀਲਡ ਟਰੇਨਰਾਂ ਵਲੋਂ ਨਗਰ ਨਿਗਮ ਦੇ ਕਰਮਚਾਰੀਆਂ ਤੇ ਦਫ਼ਤਰ ’ਚ ਆਉਣ ਵਾਲੇ ਆਮ ਲੋਕਾਂ ਨੂੰ ਸਵੈ ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਵਿਚ ਸਹਾਇਤਾ ਤੇ ਅਗਵਾਈ ਦਿੱਤੀ ਜਾਵੇਗੀ। ਬੁਲਾਰਿਆਂ ਨੇ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਧਿਆਨ ਨਾਲ ਬਿਲਕੁਲ ਸਹੀ ਦਰਜ ਕਰਨ ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਸੁਚਾਰੂ ਤੇ ਸਫ਼ਲਤਾ ਪੂਰਵਕ ਨੇਪਰੇ ਚਡ਼੍ਹਾਈ ਜਾ ਸਕੇ।
ਪਿਛਲੀ ਖ਼ਬਰ ਬਸਪਾ ਆਗੂਆਂ ਤੇ ਵਰਕਰਾਂ ਦੀ ਮੀਟਿੰਗ 21 ਨੂੰ ਅਗਲੀ ਖ਼ਬਰ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਇਤਿਹਾਸਕ-ਡਾ. ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।