19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭੁਲੱਥ ਪੁਲਿਸ ਵਲੋਂ ਨਸ਼ਾ ਕਰਦਾ ਨੌਜਵਾਨ ਕਾਬੂ-ਮਾਮਲਾ ਦਰਜ

ਭੁਲੱਥ, 18 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਨੇ ਗਸ਼ਤ ਦੌਰਾਨ ਨਸ਼ਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੱਕੀ ਦਾਣਾ ਮੰਡੀ ਭੁਲੱਥ ਦੀ ਕੰਧ ਨਾਲ ਬਣੇ ਕਮਰੇ ਕੋਲ ਪੁੱਜੀ, ਤਾਂ ਉੱਥੇ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ।

ਅਜੀਤ ਡੈਸਕ 19-11-2026
ਭੁਲੱਥ, 18 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਨੇ ਗਸ਼ਤ ਦੌਰਾਨ ਨਸ਼ਾ ਸੇਵਨ ਕਰ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੱਕੀ ਦਾਣਾ ਮੰਡੀ ਭੁਲੱਥ ਦੀ ਕੰਧ ਨਾਲ ਬਣੇ ਕਮਰੇ ਕੋਲ ਪੁੱਜੀ, ਤਾਂ ਉੱਥੇ ਇੱਕ ਨੌਜਵਾਨ ਬੈਠਾ ਦਿਖਾਈ ਦਿੱਤਾ। ਏ.ਐੱਸ.ਆਈ. ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਸਮੇਤ ਜਦੋਂ ਨੇਡ਼ੇ ਜਾ ਕੇ ਦੇਖਿਆ ਤਾਂ ਉਹ ਨੌਜਵਾਨ ਹੱਥ ’ਚ ਸਿਲਵਰ ਪੇਪਰ ਫਡ਼ ਕੇ ਲਾਈਟਰ ਨਾਲ ਅੱਗ ਬਾਲ ਰਿਹਾ ਸੀ ਅਤੇ ਪਾਈਪਨੁਮਾ ਚੀਜ਼ ਮੂੰਹ ਵਿਚ ਪਾ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਬੱਸੀ ਜਲਾਲ, ਥਾਣਾ ਟਾਂਡਾ (ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਰਸਾ ਵਿਹਾਰ ਕਪੂਰਥਲਾ ’ਚ ਪੈਨਸ਼ਨ ਅਦਾਲਤ 23 ਨੂੰ ਅਗਲੀ ਖ਼ਬਰ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ’ਤੇ ਚਿੱਤਰਕਲਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।