ਪੰਜਾਬ ਦੇ ਰਾਜਪਾਲ ਨੂੰ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ
ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ 24 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ’ਚ ਸ਼ਾਮਲ ਹੋਣ ਲਈ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਲਖਵਿੰਦਰ ਸਿੰਘ ਡੋਗਰਾਂਵਾਲ, ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਐਨ. ਆਰ.
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ 24 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ’ਚ ਸ਼ਾਮਲ ਹੋਣ ਲਈ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਲਖਵਿੰਦਰ ਸਿੰਘ ਡੋਗਰਾਂਵਾਲ, ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ. ਵਿੰਗ ਇਟਲੀ ਵਲੋਂ ਪੰਜਾਬ ਦੇ ਰਾਜਪਾਲ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਰਾਜਪਾਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਅਤੇ ਜਥੇਦਾਰ ਲਖਵਿੰਦਰ ਸਿੰਘ ਡੋਗਰਾਂਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਲਈ ਸ਼ਰਧਾ ਤੇ ਆਤਮਿਕ ਮਹੱਤਵ ਵਾਲਾ ਪਵਿੱਤਰ ਅਵਸਰ ਹੈ। ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਸ ਪਾਵਨ ਦਿਹਾਡ਼ੇ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮ ’ਚ ਸ਼ਾਮਲ ਹੋ ਕੇ ਸੰਗਤਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੁਡ਼ਨਗੀਆਂ। ਇਸ ਮੌਕੇ ਗਿਆਨੀ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਰਾਗੀ ਸਭਾ ਦੇ ਮੁਖੀ ਭਾਈ ਦਿਲਬਾਗ ਸਿੰਘ ਬੂਲਪੁਰ ਵੀ ਹਾਜ਼ਰ ਸਨ।