ਸੰਤ ਬਲਬੀਰ ਸਿੰਘ ਸੀਚੇਵਾਲ, ਡੀ ਸੀ ਤੇ ਐੱਸ.ਐੱਸ.ਪੀ. ਵਲੋਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਨੂੰ ਲੈ ਕੇ ਵਿਭਾਗਾਂ ਨੂੰ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ, ਜੋ ਕਿ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ. ਐੱਸ.
ਰ
ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡੀ.ਸੀ. ਅਕਾਸ਼ ਬਾਂਸਲ ਤੇ ਐਸ.ਐਸ.ਪੀ ਗੌਰਵ ਤੂਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਲਾਡੀ ਸਟੂਡੀਓ
20-11-2026
ਸੁਲਤਾਨਪੁਰ ਲੋਧੀ, 19 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ, ਜੋ ਕਿ 24 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ, ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਦੀ ਗਿਣਤੀ ’ਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਸਾਰੇ ਲੋਡ਼ੀਂਦੇ ਪ੍ਰਬੰਧ ਦੋ ਦਿਨਾਂ ਦੇ ਅੰਦਰ ਮੁਕੰਮਲ ਕੀਤੇ ਜਾਣ। ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਸਬੰਧੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਤੇ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਸਿਹਤ ਸਹੂਲਤਾਂ, ਸਫ਼ਾਈ, ਪਾਰਕਿੰਗ ਤੇ ਕੰਟਰੋਲ ਰੂਮ ਸਥਾਪਤ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋਡ਼ ’ਤੇ ਜ਼ੋਰ ਦਿੱਤਾ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਨਗਰੀ ’ਚ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸੁਰੱਖਿਆ, ਮੈਡੀਕਲ ਸਹੂਲਤਾਂ, ਪਾਰਕਿੰਗ, ਸਡ਼ਕਾਂ ਦੀ ਮੁਰੰਮਤ, ਸਫ਼ਾਈ ਅਤੇ ਰੌਸ਼ਨੀ ਸਮੇਤ ਸਾਰੇ ਲੋਡ਼ੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੰਗਰ ਦੀ ਸੁਚਾਰੂ ਵੰਡ ਤੇ ਆਵਾਜਾਈ ਵਿਚ ਕਿਸੇ ਕਿਸਮ ਦੀ ਰੁਕਾਵਟ ਤੋਂ ਬਚਣ ਲਈ ਲੰਗਰ ਵਾਲੀਆਂ ਟਰਾਲੀਆਂ ਨਿਰਧਾਰਿਤ ਥਾਵਾਂ ’ਤੇ ਹੀ ਖਡ਼੍ਹੀਆਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਪਵਿੱਤਰ ਕਾਲੀ ਵੇਈਂ ਦੇ ਆਲੇ-ਦੁਆਲੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਮੋਟਰਬੋਟਾਂ ਤੇ ਗੋਤਾਖੋਰਾਂ ਦੀ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਨਿਚਰਵਾਰ ਨੂੰ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਜਾਵੇਗਾ ਤਾਂ ਜੋ ਕਿਸੇ ਵੀ ਕਿਸਮ ਦੀ ਕਮੀ ਬਾਕੀ ਨਾ ਰਹੇ। ਐੱਸ.ਐੱਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾਡ਼੍ਹਨ ਲਈ ਲੋਡ਼ੀਂਦੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਹਾਇਤਾ ਡੈਸਕ ਵੀ ਸਥਾਪਤ ਕੀਤੇ ਜਾਣਗੇ। ਇਸ ਮੌਕੇ ਐੱਸ ਡੀ ਐਮ ਸ਼ੁਭੀ ਆਂਗਰਾ, ਤਹਿਸੀਲਦਾਰ ਭੀਸ਼ਮ ਪਾਂਡੇ, ਜਗਦੀਸ਼ ਲਾਲ ਸਟੈਨੋ ਆਦਿ ਅਧਿਕਾਰੀ ਮੌਜੂਦ ਸਨ।