20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਾਰਟੀ ਦੌਰਾਨ ਚੋਰ ਮੋਟਰਸਾਈਕਲ ਚੋਰੀ ਕਰ ਕੇ ਫ਼ਰਾਰ-ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ

ਨਡਾਲਾ/ਬੇਗੋਵਾਲ, 19 ਨਵੰਬਰ (ਰਘਬਿੰਦਰ ਸਿੰਘ, ਸੁਖਜਿੰਦਰ ਸਿੰਘ)-ਪਿੰਡ ਮਿਆਣੀ ਭੱਗੂਪੁਰੀਆਂ ਵਿਖੇ ਪਾਰਟੀ ਸਮਾਗਮ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵਲੋਂ ਗਣੇਸ਼ ਲਾਲ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਚੋਰੀ ਕਰਨ ਦੀ ਇਹ ਸਾਰੀ ਘਟਨਾ ਸੀ.

ਅਜੀਤ ਡੈਸਕ 20-11-2026
ਨਡਾਲਾ/ਬੇਗੋਵਾਲ, 19 ਨਵੰਬਰ (ਰਘਬਿੰਦਰ ਸਿੰਘ, ਸੁਖਜਿੰਦਰ ਸਿੰਘ)-ਪਿੰਡ ਮਿਆਣੀ ਭੱਗੂਪੁਰੀਆਂ ਵਿਖੇ ਪਾਰਟੀ ਸਮਾਗਮ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵਲੋਂ ਗਣੇਸ਼ ਲਾਲ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਚੋਰੀ ਕਰਨ ਦੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਸਬੰਧੀ ਗਣੇਸ਼ ਲਾਲ ਨੇ ਦੱਸਿਆ ਕਿ ਉਹ ਸਾਊਂਡ ਦਾ ਕੰਮ ਕਰਦਾ ਹੈ ਤੇ ਪਾਰਟੀ ਸਮਾਗਮ ਦੌਰਾਨ ਸਪੀਕਰਾਂ ਦੀ ਸੇਵਾ ਸੰਭਾਲ ਕਰ ਰਿਹਾ ਸੀ। ਇਸ ਦੌਰਾਨ 14 ਨਵੰਬਰ ਦੁਪਹਿਰ 1:30 ਵਜੇ ਉਹ ਮਹਿਜ਼ 15 ਮਿੰਟ ਲਈ ਆਪਣਾ ਸਪਲੈਂਡਰ ਮੋਟਰਸਾਈਕਲ ਪੀ ਬੀ 09- ਏ ਬੀ 6715 ਬਾਹਰ ਲਗਾ ਕੇ ਕਿਸੇ ਕੰਮ ਵਾਸਤੇ ਘਰ ਦੇ ਅੰਦਰ ਗਿਆ। ਜਦੋਂ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗਾਇਬ ਸੀ। ਉਸ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਮੌਕੇ ਦਾ ਫ਼ਾਇਦਾ ਉਠਾ ਕੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਜੋ ਕਿ ਇਸ ਘਟਨਾ ਸਬੰਧੀ ਪੁਲਿਸ ਨੂੰ ਬੇਗੋਵਾਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ। ਗਣੇਸ਼ ਲਾਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਮੋਟਰਸਾਈਕਲ ਬਰਾਮਦ ਕਰਵਾਇਆ ਜਾਵੇ।
ਪਿਛਲੀ ਖ਼ਬਰ ਕਾਲਾ ਸੰਘਿਆਂ ਪੁਲਿਸ ਨੇ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।