19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਲੋਕ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸਦੀ ਜਾਣਕਾਰੀ ਥਾਣੇ ’ਚ ਦੇਣ-ਥਾਣਾ ਮੁਖੀ

ਢਿਲਵਾਂ, 19 ਨਵੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਥਾਣਾ ਢਿਲਵਾਂ ਦੇ ਮੁਖੀ ਜਸਦੀਪ ਸਿੰਘ ਨੇ ਥਾਣਾ ਢਿਲਵਾਂ ਦੇ ਅਧੀਨ ਆਉਂਦੇ ਖੇਤਰਾਂ ਵਿਚਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਬਾਹਰੀ ਵਿਅਕਤੀ ਨੂੰ ਕਮਰਾ ਆਦਿ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣਾ ਢਿਲਵਾਂ ਵਿਖੇ ਦੇਣ। ਦੱਸਣਯੋਗ ਹੈ ਕਿ ਸਰਦੀਆਂ ਦੀ ਆਮਦ ਹੁੰਦੇ ਹੀ ਜਿੱਥੇ ਲੋਕ ਗਰਮ ਕੱਪਡ਼ਿਆਂ ਦੀ ਖ਼ਰੀਦਦਾਰੀ ਸ਼ੁਰੂ ਕਰ ਦਿੰਦੇ ਹਨ, ਉੱਥੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਕਸ਼ਮੀਰੀ ਲੋਕ ਗਰਮ ਕੋਟੀਆਂ/ਸ਼ਾਲ ਆਦਿ ਵੇਚਣ ਲਈ ਆਉਂਦੇ ਹਨ, ਜਿਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਸਬੰਧਿਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ।

ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ 20-11-2026
ਢਿਲਵਾਂ, 19 ਨਵੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਥਾਣਾ ਢਿਲਵਾਂ ਦੇ ਮੁਖੀ ਜਸਦੀਪ ਸਿੰਘ ਨੇ ਥਾਣਾ ਢਿਲਵਾਂ ਦੇ ਅਧੀਨ ਆਉਂਦੇ ਖੇਤਰਾਂ ਵਿਚਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਬਾਹਰੀ ਵਿਅਕਤੀ ਨੂੰ ਕਮਰਾ ਆਦਿ ਕਿਰਾਏ ’ਤੇ ਦੇਣ ਤੋਂ ਪਹਿਲਾਂ ਉਸ ਦੀ ਜਾਣਕਾਰੀ ਥਾਣਾ ਢਿਲਵਾਂ ਵਿਖੇ ਦੇਣ। ਦੱਸਣਯੋਗ ਹੈ ਕਿ ਸਰਦੀਆਂ ਦੀ ਆਮਦ ਹੁੰਦੇ ਹੀ ਜਿੱਥੇ ਲੋਕ ਗਰਮ ਕੱਪਡ਼ਿਆਂ ਦੀ ਖ਼ਰੀਦਦਾਰੀ ਸ਼ੁਰੂ ਕਰ ਦਿੰਦੇ ਹਨ, ਉੱਥੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਕਸ਼ਮੀਰੀ ਲੋਕ ਗਰਮ ਕੋਟੀਆਂ/ਸ਼ਾਲ ਆਦਿ ਵੇਚਣ ਲਈ ਆਉਂਦੇ ਹਨ, ਜਿਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਸਬੰਧਿਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ। ਇਸ ਦੇ ਆਡ਼ ’ਚ ਕਈ ਗਲਤ ਅਨਸਰ ਆਪਣੇ ਕੰਮ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਹਨ। ਇਸ ਕਰਕੇ ਅਹਤਿਆਤ ਵਜੋਂ ਕਿਸੇ ਵੀ ਕਿਰਾਏਦਾਰ ਨੂੰ ਰੱਖਣ ਤੋਂ ਪਹਿਲਾਂ ਉਸਦੀ ਸਾਰੀ ਜਾਣਕਾਰੀ ਸਬੰਧਿਤ ਥਾਣੇ ਵਿਚ ਦਿੱਤੀ ਜਾਵੇ। ਇਸ ਮੌਕੇ ਮੁੱਖ ਮੁਨਸ਼ੀ ਦਿਲਪ੍ਰੀਤ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਕਰਵਾ ਰਹੀ ਹੈ ਸਫ਼ਾਈ ਤੇ ਰੌਸ਼ਨੀ ਦੇ ਪ... ਅਗਲੀ ਖ਼ਬਰ ਫਗਵਾਡ਼ੇ ਦਾ ਉਦਯੋਗਿਕ ਹੱਬ ਖ਼ਤਮ ਕਰਨ ਵੱਲ ਤੁਰ ਪਈ ਹੈ ਪੰਜਾਬ ਸਰਕਾਰ-ਰਾਵਲਪਿੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।