20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੜਕ ਹਾਦਸੇ ’ਚ ਇਕ ਔਰਤ ਦੀ ਮੌਤ

ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)-ਰੇਲ ਕੋਚ ਫ਼ੈਕਟਰੀ ਦੇ ਨੇਡ਼ੇ ਸਡ਼ਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਪਰਮਜੀਤ ਕੌਰ ਪੁਤਰੀ ਬਹਾਦਰ ਸਿੰਘ ਵਾਸੀ ਰੇਲ ਕੋਚ ਫ਼ੈਕਟਰੀ ਜੋ ਕਿ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਰਹੀ, ਸੀ ਜਦੋਂ ਉਹ ਆਰ.

ਅਜੀਤ ਡੈਸਕ 21-11-2026

ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)-ਰੇਲ ਕੋਚ ਫ਼ੈਕਟਰੀ ਦੇ ਨੇਡ਼ੇ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਪਰਮਜੀਤ ਕੌਰ ਪੁਤਰੀ ਬਹਾਦਰ ਸਿੰਘ ਵਾਸੀ ਰੇਲ ਕੋਚ ਫ਼ੈਕਟਰੀ ਜੋ ਕਿ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਰਹੀ, ਸੀ ਜਦੋਂ ਉਹ ਆਰ.ਸੀ.ਐਫ. ਦੇ ਗੇਟ ਨੰਬਰ 2 ਕੋਲ ਪਹੁੰਚੀ ਤਾਂ ਸੁਲਤਾਨਪੁਰ ਲੋਧੀ ਤੋਂ ਆਉਂਦੇ ਇਕ ਤੇਜ਼ ਰਫ਼ਤਾਰ ਟਿੱਪਰ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਦਰ ਦੇ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ ਜਾਰੀ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।