20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਨ.ਐਚ.ਐਮ. ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹਡ਼ਤਾਲ ਜਾਰੀ

ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਵੱਲੋਂ ਇਕ ਮੰਗ ਪੱਤਰ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਕਪੂਰਥਲਾ ਜਗਜੀਤ ਸਿੰਘ ਜੱਗਾ ਬਾਬਾ ਨੂੰ ਵੀ ਸੌਂਪਿਆ ਗਿਆ।

ਅਜੀਤ ਡੈਸਕ 21-11-2026
ਕਪੂਰਥਲਾ, 20 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿਚ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਵੱਲੋਂ ਇਕ ਮੰਗ ਪੱਤਰ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਕਪੂਰਥਲਾ ਜਗਜੀਤ ਸਿੰਘ ਜੱਗਾ ਬਾਬਾ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਹਲਕਾ ਇੰਚਾਰਜ ਨੂੰ ਆਪਣੀਆਂ ਤੋਂ ਜਾਣੂ ਕਰਵਾਉਂਦਿਆਂ ਦਸਿਆ ਕਿ ਉਕਤ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਨੌਕਰੀ ਵਿਚ ਪੱਕੇ ਕਰਨ, ਤਨਖ਼ਾਹਾਂ ਵਿਚ ਵਾਧੇ ਕਰਨ ਦੇ ਵਾਅਦੇ ਕੀਤੇ ਸੀ ਪਰ ਸੱਤਾ ਵਿਚ ਆ ਕੇ ਉਹ ਸਾਰਾ ਕੱੁਝ ਭੁੱਲ ਗਏ। ਇਸ ਦੌਰਾਨ ਹਲਕਾ ਇੰਚਾਰਜ ਨੇ ਯੂਨੀਅਨ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਤੇ ਨਾਲ ਹੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਸ਼ਰਮਨਾਕ ਦਸਿਆ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਕਾਲ ਵਿਚ ਐਨ.ਐਚ.ਐਮ ਕਰਮਚਾਰੀਆਂ ਦਾ ਯੋਗਦਾਨ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸਰਕਾਰ ਵਿਰੋਧੀ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮੱਲ੍ਹਣ, ਡਾ. ਸੁਖਵਿੰਦਰ ਕੌਰ, ਡਾ. ਯੋਗੇਸ਼ ਸਹਿਗਲ, ਡਾ. ਉਜਾਲਾ, ਦੀਪਿਕਾ, ਡਾ. ਅਨੁਰਾਧਾ, ਡਾ. ਅਰੁਣ, ਡਾ. ਗੌਰਵ, ਪੰਕਜ ਵਾਲੀਆ, ਵਿਸ਼ਾਲ ਰਾਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਾਈਕੋਰਟ ਵਲੋਂ ਪੀ.ਸੀ.ਐਸ. ਭਰਤੀ ਪ੍ਰਕਿਰਿਆ ’ਤੇ ਸਟੇ ਲਗਾਉਣ ਨਾਲ ਨਿਰਪੱਖ ਜਾਂਚ ਦੀ ਮੰਗ ਨੂੰ ਮਿਲਿਆ ਬਲ-ਸੋਮ ਪ੍ਰਕਾਸ਼ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।