22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸੰਗਤਾਂ ਉਤਸ਼ਾਹ ਨਾਲ ਮਨਾਉਣ, ਹੁੱਲਡ਼ਬਾਜ਼ੀ ਤੋਂ ਦੂਰ ਰਹਿਣ-ਸੁੱਖ, ਥਿੰਦ, ਚੰਦੀ, ਪਦਮ, ਝੰਡੂਵਾਲ

ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਪ੍ਰਿੰਸੀਪਲ ਲਖਬੀਰ ਸਿੰਘ ਥਿੰਦ ਸਟੇਟ ਐਵਾਰਡੀ, ਉੱਘੇ ਸ਼ਾਇਰ ਮੁਖਤਾਰ ਚੰਦੀ, ਉੱਘੇ ਆਰਟਿਸਟ ਰਣਜੀਤ ਸਿੰਘ ਪਦਮ, ਆਡ਼੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਝੰਡੂਵਾਲ , ਗੁਰਦਿਆਲ ਸਿੰਘ ਠੱਟਾ ਪੁਰਾਣਾ, ਕਿਸਾਨ ਆਗੂ ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਮੁੱਚੀ ਕਾਇਨਾਤ ਲਈ ਰਾਹ ਦਸੇਰਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਹਮੇਸ਼ਾ ਰਾਹ ਦਸੇਰਾ ਰਹਿਣਗੀਆਂ।

ਅਜੀਤ ਡੈਸਕ 22-11-2026
ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਪ੍ਰਿੰਸੀਪਲ ਲਖਬੀਰ ਸਿੰਘ ਥਿੰਦ ਸਟੇਟ ਐਵਾਰਡੀ, ਉੱਘੇ ਸ਼ਾਇਰ ਮੁਖਤਾਰ ਚੰਦੀ, ਉੱਘੇ ਆਰਟਿਸਟ ਰਣਜੀਤ ਸਿੰਘ ਪਦਮ, ਆਡ਼੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਝੰਡੂਵਾਲ , ਗੁਰਦਿਆਲ ਸਿੰਘ ਠੱਟਾ ਪੁਰਾਣਾ, ਕਿਸਾਨ ਆਗੂ ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਮੁੱਚੀ ਕਾਇਨਾਤ ਲਈ ਰਾਹ ਦਸੇਰਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਹਮੇਸ਼ਾ ਰਾਹ ਦਸੇਰਾ ਰਹਿਣਗੀਆਂ। ਉਨ੍ਹਾਂ ਨੇ ਕਿਹਾ ਸੰਗਤਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਤਾਂ ਜੋ ਸੰਸਾਰ ਭਰ ਵਿਚ ਸ਼ਾਂਤੀ ਤੇ ਆਪਸੀ ਸਦਭਾਵਨਾ ਮਜ਼ਬੂਤ ਹੋਵੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਗਰ ਕੀਰਤਨਾਂ ਤੇ ਪੈਦਲ ਯਾਤਰਾ ਸਮੇਂ ਆਤਿਸ਼ਬਾਜ਼ੀ ਕਰਨ ਤੋਂ ਸੰਗਤਾਂ ਗੁਰੇਜ਼ ਕਰਨ। ਟਰੈਕਟਰਾਂ ਅਤੇ ਹੋਰ ਸਾਧਨਾਂ ਤੇ ਡੈੱਕ ਆਦਿ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹਲਕਾ ਸੁਲਤਾਨਪੁਰ ਲੋਧੀ ਦੇ ਨਿਵਾਸੀ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਨ ਕਿ ਦੁਨੀਆਂ ਭਰ ਤੋਂ ਆਉਣ ਵਾਲੀ ਸੰਗਤਾਂ ਦੀ ਸੇਵਾ ਕਰਨ ਦਾ ਉਨ੍ਹਾਂ ਨੂੰ ਮੌਕਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਅੱਜ ਸ਼ਰਧਾ ਮਨਾਇਆ ਜਾਵੇਗਾ ਮਾਤਾ ਤੁਲਸੀ ਜੀ ਦਾ ਪਵਿੱਤਰ ਵਿਆਹ ਸਮਾਗਮ ਅਗਲੀ ਖ਼ਬਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ-ਜਥੇਦਾਰ ਜਗਮੋਹਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।