23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਵੀਪ ਪ੍ਰੋਗਰਾਮ ਤਹਿਤ ਈ.ਐਲ.ਸੀ. ਕਲੱਬਾਂ ਦੇ ਕਰਵਾਏ ਬਲਾਕ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਜੇਤੂ ਟੀਮਾਂ ਨੂੰ ਚੋਣ ਤਹਿਸੀਲਦਾਰ ਅਮਰਿੰਦਰਪਾਲ ਸਿੰਘ ਨੇ ਸਰਟੀਫਿਕੇਟ ਵੰਡੇ

ਕਪੂਰਥਲਾ, 22 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਈ. ਐਲ.

ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਈ.ਐਲ.ਸੀ. ਕਲੱਬਾਂ ਦੇ ਬਲਾਕ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ ਕਪੂਰਥਲਾ ਵਿਚ ਸਹਾਇਕ ਸਵੀਪ ਨੋਡਲ ਅਫ਼ਸਰ ਤੇ ਪ੍ਰਿੰਸੀਪਲ ਨਵਚੇਤਨ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਗਏ। ਇਸ ਮੌਕੇ ਚੋਣ ਤਹਿਸੀਲਦਾਰ ਅਮਰਿੰਦਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜ਼ਿਲ੍ਹਾ ਤੇ ਬਲਾਕ ਪੱਧਰੀ ਮੁਕਾਬਲਿਆਂ ’ਚ ਲੇਖ ਰਚਨਾ ਤੇ ਪ੍ਰਸ਼ਨੋਤਰੀ ਦੇ ਬਹੁਤ ਹੀ ਦਿਲਚਸਪ ਮੁਕਾਬਲੇ ਹੋਏ। ਲੇਖ ਰਚਨਾ ਮੁਕਾਬਲੇ ਵਿਚ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀ ਜਸਮੀਨ ਕੌਰ ਪਹਿਲੇ, ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਗਵਾਡ਼ਾ ਦੀ ਰਾਗਨੀ ਕੁਮਾਰੀ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾਡ਼ਾ ਦੀ ਕੋਮਲ ਤੇ ਇਸੇ ਸਕੂਲ ਦੀ ਜਸਮੀਨ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਲਿਆ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾਡ਼ਾ ਦੀ ਮਨਪ੍ਰੀਤ ਕੌਰ ਤੇ ਅੰਜਲੀ ਪਹਿਲੇ, ਸਰਕਾਰੀ ਹਾਈ ਸਕੂਲ ਖੱਸਣ ਦੀ ਜਸਲੀਨ ਕੌਰ ਤੇ ਮਨਜੋਤ ਕੌਰ ਦੂਜੇ, ਸਰਕਾਰੀ ਹਾਈ ਸਕੂਲ ਮੰਗੂਪੁਰ ਦੀ ਅਰਾਧਨਾ ਤੇ ਪ੍ਰਿਆ ਨੇ ਤੀਜਾ ਸਥਾਨ ਲਿਆ। ਮੁਕਾਬਲਿਆਂ ਨੂੰ ਸਫ਼ਲ ਬਣਾਉਣ ’ਚ ਲੈਕਚਰਾਰ ਸੰਦੀਪ ਕੌਰ, ਅਲਕਾ ਗੁਪਤਾ ਤੇ ਸਮੂਹ ਸਵੀਪ ਟੀਮ ਨੇ ਯੋਗਦਾਨ ਪਾਇਆ। ਮੁਕਾਬਲੇ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਮਰਿੰਦਰਪਾਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਸਰਟੀਫਿਕੇਟ ਤਕਸੀਮ ਕੀਤੇ। ਉਨ੍ਹਾਂ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਦਵਿੰਦਰ ਸਿੰਘ ਵਾਲੀਆ ਨੂੰ ਵੀ ਉਨ੍ਹਾਂ ਦੀ ਸ਼ਾਨਦਾਰ ਸੇਵਾਵਾਂ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਸੁਖਮਿੰਦਰ ਸਿੰਘ ਬਾਜਵਾ, ਜਗਦੀਪ ਸਿੰਘ, ਸੰਦੀਪ ਕੌਰ, ਸੁਨੀਤਾ ਸਿੰਘ, ਚੋਣ ਕਾਨੂੰਗੋ ਪੂਜਾ ਕੱਕਡ਼, ਚੋਣ ਕਲਰਕ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਕਰਵਾਇਆ ਹਫ਼ਤਾਵਾਰੀ ਸਤਿਸੰਗ ਸੱਚਾ ਗੁਰੂ ਹੀ ਸਾਨੂੰ ਪਰਮਾਤਮਾ ਦਾ ਪ੍ਰਤੱਖ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਵਿਖੇ ਤਿੰਨ ਰੋਜ਼ਾ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।