ਪੁੰਨਿਆ ਦੇ ਪਵਿੱਤਰ ਦਿਹਾਡ਼ੇ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ-ਬਾਬਾ ਬੇਦੀ
ਸੁਭਾਨਪੁਰ, 22 ਨਵੰਬਰ (ਸਤਨਾਮ ਸਿੰਘ)-ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ (ਕਪੂਰਥਲਾ) ਵਿਖੇ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਦੇ ਸੰਚਾਲਕ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀਡ਼੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੀ ਅਗਵਾਈ ਹੇਠ 24 ਨਵੰਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਪੁੰਨਿਆ ਦਾ ਪਵਿੱਤਰ ਦਿਹਾਡ਼ਾ ਮਨਾਇਆ ਜਾਵੇਗਾ। ਬਾਬਾ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਹਿਲਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ।
ਅਜੀਤ ਡੈਸਕ
23-11-2026