23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੈਂਬਰ ਪਾਰਲੀਮੈਂਟ ਡਾ.ਰਾਜੀਵ ਭਾਰਦਵਾਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 22 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਨੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਤੇ ਸੁਲਤਾਨਪੁਰ ਲੋਧੀ ਦੇ ਸਮੂਹ ਪਾਰਟੀ ਵਰਕਰਾਂ ਨਾਲ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 23-11-2026
ਸੁਲਤਾਨਪੁਰ ਲੋਧੀ, 22 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਚੋਣ ਇੰਚਾਰਜ ਤੇ ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਨੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਤੇ ਸੁਲਤਾਨਪੁਰ ਲੋਧੀ ਦੇ ਸਮੂਹ ਪਾਰਟੀ ਵਰਕਰਾਂ ਨਾਲ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਮਹਾਰਾਜ ਜੀ ਦੇ ਚਰਨਾਂ ’ਚ ਸਮੁੱਚੀ ਸੰਗਤ, ਜਗਤ ਤੇ ਸਰਬੱਤ ਦੇ ਭਲੇ, ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਤੇ ਐਡੀਸ਼ਨਲ ਮੈਨੇਜਰ ਚੰਚਲ ਸਿੰਘ ਵਲੋਂ ਡਾਕਟਰ ਰਜੀਵ ਭਾਰਦਵਾਜ ਤੇ ਸਾਥੀਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜੀਵ ਭਾਰਦਵਾਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਪ੍ਰਚਾਰਿਆ ਭਾਈਚਾਰੇ ਤੇ ਫਿਰਕੂ ਸਦਭਾਵਨਾ ਦਾ ਸੰਕਲਪ ਸਮਕਾਲੀ ਪਦਾਰਥਵਾਦੀ ਸੰਸਾਰ ’ਚ ਸਭ ਤੋਂ ਵੱਧ ਪ੍ਰਸੰਗਿਕ ਹੈ। ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਦੀ ਸ਼ਲਾਘਾ ਕਰਦਿਆਂ ਡਾ.ਰਾਜੀਵ ਭਾਰਦਵਾਜ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਧਾਰਮਿਕ ਤੇ ਸਮਾਜਿਕ ਸਮਾਗਮਾਂ ਨੂੰ ਮਨਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਅਕਾਲੀ ਭਾਜਪਾ ਗੱਠਜੋਡ਼ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਬਾਰੇ ਖ਼ੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ ’ਚ ਚੱਲਦਾ ਕਰ ਦੇਵੇਗੀ। ਇਸ ਮੌਕੇ ’ਤੇ ਸੁਖਦੇਵ ਸਿੰਘ ਨਾਨਕਪੁਰ, ਹਲਕਾ ਇੰਚਾਰਜ ਰਾਕੇਸ਼ ਨੀਟੂ, ਮੰਡਲ ਪ੍ਰਧਾਨ ਰਾਕੇਸ਼ ਪੂਰੀ, ਪਿਆਰਾ ਸਿੰਘ ਪਾਜੀਆਂ, ਚੱਤਰ ਸਿੰਘ, ਰਾਜਿੰਦਰ ਕੁਮਾਰ ਅਰੋਡ਼ਾ, ਅਜੈ ਸ਼ੰਕਰ ਜੋਸ਼ੀ, ਰੇਣੁ, ਸਰਭਜੀਤ ਕੌਰ, ਰੇਖਾ, ਮੁਕੇਸ਼ ਕੁਮਾਰ ਧੀਰ, ਮਿੰਟੂ ਜੈਨ, ਜੋਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ, ਹੈਰੋਇਨ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਭੁਲੱਥ ਵਿਖੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਦੀ ਕੋਸ਼ਿਸ਼ ਪੁਲਿਸ ਸੀ.ਸੀ.ਟੀ.ਵੀ. ਫੁਟੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।