23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਸ਼ੇ, ਹੈਰੋਇਨ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

ਭੁਲੱਥ, 22 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ ਕੀਤਾ ਗਿਆ। ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾਡ਼ੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਐਸ.

ਅਜੀਤ ਡੈਸਕ 23-11-2026
ਭੁਲੱਥ, 22 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਇੱਕ ਨੌਜਵਾਨ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ ਕੀਤਾ ਗਿਆ। ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾਡ਼ੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਐਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਕਰਮਚਾਰੀਆਂ ਦੇ ਖੱਸਣ ਰੋਡ ਸਰਕਾਰੀ ਟਿਊਬਵੈੱਲ ਭੁਲੱਥ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਸਡ਼ਕ ’ਤੇ ਇੱਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਡੱਕੇ ਡੋਲੇ ਖਾਂਦਾ ਆ ਰਿਹਾ ਸੀ, ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਸੁਨੀਲ ਉਰਫ਼ ਸਾਹਿਲ ਪੁੱਤਰ ਕਾਲਾ ਰਾਮ ਵਾਸੀ ਮੁਹੱਲਾ ਬਾਦਲਪੁਰ ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ। ਜਿਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ ਤੇ ਡੋਪ ਟੈੱਸਟ ਡਰੱਗ ਪਾਜ਼ੀਟਿਵ ਪਾਇਆ ਗਿਆ , ਜਿਸ ’ਤੇ ਉਕਤ ਨੌਜਵਾਨ ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ।
ਪਿਛਲੀ ਖ਼ਬਰ ਚੱਬੇਵਾਲ ਵਲੋਂ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਡਾ.ਰਾਜੀਵ ਭਾਰਦਵਾਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।