24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ ਗੁਰਦੁਆਰਾ ਭੁੱਲਾਰਾਈ ਵਿਖੇ ਨਗਰ ਕੀਰਤਨ ਸਜਾਇਆ-ਅੱਜ ਸਜਣਗੇ ਦੀਵਾਨ

ਫਗਵਾਡ਼ਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਲੌਕਿਕ ਨਗਰ ਕੀਰਤਨ ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ।

ਅਜੀਤ ਡੈਸਕ 24-11-2026
ਫਗਵਾਡ਼ਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅਲੌਕਿਕ ਨਗਰ ਕੀਰਤਨ ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਇਸ ਨਗਰ ਕੀਰਤਨ ਵਿਚ ਢਾਡੀ ਬੀਬੀ ਸੰਦੀਪ ਕੌਰ ਫਗਵਾਡ਼ਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ । ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ’ਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਸਭਨਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਗੁਰਦੁਆਰਾ ਸਾਹਿਬ ਵਿਖੇ 24 ਨਵੰਬਰ ਨੂੰ ਭਾਰੀ ਦੀਵਾਨ ਸਜਣਗੇ ਜਿਸ ਵਿਚ ਪੰਥ ਪ੍ਰਸਿੱਧ ਜਥੇ ਹਾਜ਼ਰੀ ਭਰਨਗੇ । ਇਸ ਮੌਕੇ ਤੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ, ਭੁਪਿੰਦਰ ਸਿੰਘ, ਪਲਵਿੰਦਰ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਰਾਣ, ਸੁਰਿੰਦਰ ਸਿੰਘ, ਅਮਰੀਕ ਸਿੰਘ, ਤੇਜਮੋਹਨ ਸਿੰਘ ਚਾਨਾ, ਰਜਿੰਦਰ ਸਿੰਘ ਯੂ ਕੇ, ਬੂਟਾ ਸਿੰਘ, ਸੁੱਖਾ ਸਿੰਘ, ਹੈੱਡਗੰ੍ਰਥੀ ਗਿਆਨੀ ਹਰਪਾਲ ਸਿੰਘ, ਸਰਪੰਚ ਰਜਤ ਭਨੋਟ, ਰਘੁਬੀਰ ਸਿੰਘ, ਪ੍ਰਿੰਸੀਪਲ ਰਾਮ ਕ੍ਰਿਸ਼ਨ, ਜਰਨੈਲ ਸਿੰਘ, ਆਤਮਜੀਤ ਸਿੰਘ, ਪਰਮਿੰਦਰ ਸਿੰਘ, ਗਿਆਨੀ ਮਹਿੰਦਰਪਾਲ ਸਿੰਘ, ਗਿਆਨੀ ਗਿਆਨ ਸਿੰਘ, ਮਨਜਿੰਦਰ ਕੌਰ, ਮਨਜੀਤ ਕੋਰ, ਤਰਸੇਮ ਕੌਰ, ਹਰਜਿੰਦਰ ਕੋਰ, ਸੁਖਵਿੰਦਰ ਕੌਰ ਤੋ ਇਲਾਵਾ ਸਜੇ ਪੰਜ ਪਿਆਰਿਆ ਵਿਚ ਭਾਈ ਹਰਪਾਲ ਸਿੰਘ, ਹਰਜੀਤ ਸਿੰਘ, ਰਵੀ ਸਿੰਘ, ਚਰਨਜੀਤ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਐਮ. ਐਂਡ. ਐਨ. ਟਰੈਕਟਰ ਏਜੰਸੀ ਵਲੋਂ ਟੈਫੇ ਦਾ ਮੈਸੀ ਫਰਗੁਸਨ ਦਾ 7515 ਫੋਰ ਵੀਲ ਟਰੈਕਟਰ ਕੀਤਾ ਲਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।