ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਨਗਰ ਕੀਰਤਨ ਸਜਾਇਆ
ਕਪੂਰਥਲਾ, 24 ਨਵੰਬਰ (ਸਡਾਨਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਅਜੀਤ ਡੈਸਕ
25-11-2026