24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

557 ਵੇਂ ਪ੍ਰਕਾਸ਼ ਪੁਰਬ ਮੌਕੇ ਅਰਜਨਾ ਐਵਾਰਡੀ ਸੱਜਣ ਸਿੰਘ ਦੀ ਅਗਵਾਈ ’ਚ ਕਰਵਾਇਆ ਕਬੱਡੀ ਟੂਰਨਾਮੈਂਟ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਵਿਧਾਨ ਸਭਾ ਹਲ਼ਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜਨਾ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਸੱਜਣ ਸਿੰਘ ਚੀਮਾ ਦੀ ਅਗਵਾਈ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਮੂਹ ਇਲਾਕਾ ਨਿਵਾਸੀਆਂ, ਆਡ਼੍ਹਤੀਆਂ, ਐਨ. ਆਰ.

ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ’ਚ ਵਿਧਾਨ ਸਭਾ ਹਲ਼ਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜਨਾ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਸੱਜਣ ਸਿੰਘ ਚੀਮਾ ਦੀ ਅਗਵਾਈ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵਲੋਂ ਸਮੂਹ ਇਲਾਕਾ ਨਿਵਾਸੀਆਂ, ਆਡ਼੍ਹਤੀਆਂ, ਐਨ.ਆਰ.ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸੂਬਾ ਪੱਧਰੀ ਵਿਸ਼ਾਲ ਕਬੱਡੀ ਕੱਪ ਵਿਚ ਇਸ ਵਾਰ ਖੇਡ ਪ੍ਰੇਮੀਆਂ ਦੇ ਠਾਠਾਂ ਮਾਰਦੇ ਇਕੱਠ ਕਾਰਨ ਯਾਦਗਾਰੀ ਹੋ ਨਿੱਬਡ਼ਿਆ। ਅੱਜ ਸਵੇਰੇ 12 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲੇ ਇਸ ਕਬੱਡੀ ਟੂਰਨਾਮੈਂਟ ਵਿਚ ਖੇਡ ਪ੍ਰੇਮੀਆਂ ਦੇ ਬੈਠਣ ਵਾਸਤੇ ਟੂਰਨਾਮੈਂਟ ਕਮੇਟੀ ਵਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ। ਸੂਬਾ ਪੱਧਰੀ ਕਬੱਡੀ ਕੱਪ ਵਿਚ ਫਾਈਨਲ ਮੈਚ ਗੁਰਦੁਆਰਾ ਬੇਰ ਸਾਹਿਬ ਕਬੱਡੀ ਕਲੱਬ ਤੇ ਬਾਬਾ ਬਲਵਿੰਦਰ ਸਿੰਘ ਕਬੱਡੀ ਕਲੱਬ ਖਡੂਰ ਸਾਹਿਬ ਦੀ ਟੀਮ ਵਿਚਕਾਰ ਹੋਇਆ ਜਿਸ ਦੌਰਾਨ ਖਡੂਰ ਸਾਹਿਬ ਦੀ ਟੀਮ ਨੇ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ। ਇਸ ਮੌਕੇ ਕਰਵਾਏ ਗਏ ਲਡ਼ਕੀਆਂ ਦੇ ਕਬੱਡੀ ਸ਼ੋ ਮੈਚ ’ਚ ਮਾਈ ਭਾਗੋ ਕਬੱਡੀ ਕਲੱਬ ਜਗਤਪੁਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ ਹਰਾ ਕੇ ਜਿੱਥੋਂ ਦਰਜ ਕੀਤੀ। ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਤੇ ਟੂਰਨਾਮੈਂਟ ਕਮੇਟੀ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ ਤੇ ਪਹਿਲਾ ਇਨਾਮ ਢਾਈ ਲੱਖ ਰੁਪਏ ਤੇ ਦੂਜਾ ਇਨਾਮ ਦੋ ਲੱਖ ਰੁਪਏ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਵਧਾਈ ਦਿੱਤੀ। ਇਸ ਮੌਕੇ ਬੈੱਸਟ ਰੇਡਰ ਨੂੰ ਅਤੇ ਬੈੱਸਟ ਜਾਫੀ ਨੂੰ ਵੀ 51-51 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਸਮੇਂ ਐਨ.ਆਰ.ਆਈਜ਼ ਤੇ ਇਲਾਕੇ ਦੇ ਆਗੂਆਂ ਵਲੋਂ ਵੱਡਾ ਯੋਗਦਾਨ ਪਾਇਆ ਗਿਆ ਜਿਨ੍ਹਾਂ ਦਾ ਸੱਜਣ ਸਿੰਘ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ । ਟੂਰਨਾਮੈਂਟ ਦੌਰਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜਿੱਥੇ ਵਧਾਈ ਦਿੱਤੀ, ਉੱਥੇ ਗੁਰੂ ਨਾਨਕ ਸਟੇਡੀਅਮ ਵਿਚ ਆਯੋਜਿਤ ਖੇਡ ਮੇਲੇ ਵਿਚ ਰਿਕਾਰਡ ਤੋਡ਼ ਸੰਗਤਾਂ ਵੱਲੋਂ ਸ਼ਾਮਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਰਾਜੀਵ ਧੀਰ, ਜਨਰਲ ਸਕੱਤਰ ਸੋਨੂੰ ਰਾਮੇ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਸਤਪਾਲ ਮਦਾਨ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਉਪ-ਚੇਅਰਮੈਨ ਲਾਭ ਸਿੰਘ ਧੰਜੂ, ਬਲਦੇਵ ਸਿੰਘ ਮੰਗਾ ਆਡ਼੍ਹਤੀ, ਪੀ.ਏ ਲਵਪ੍ਰੀਤ ਸਿੰਘ , ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਆਡ਼੍ਹਤੀ ਰਾਮ ਸਿੰਘ ਸਰਪੰਚ ਪਰਮਜੀਤ ਪੁਰ, ਕੁਲਵਿੰਦਰ ਸਿੰਘ ਸੱਧੂਵਾਲ, ਆਕਾਸ਼ਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹਰਦੀਪ ਸਿੰਘ ਚੀਮਾ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਮਨਜੀਤ ਸਿੰਘ ਦੁੱਲੋਵਾਲ, ਜੋਗਿੰਦਰ ਸਿੰਘ ਸਰਪੰਚ ਸ਼ਾਹਵਾਲਾ, ਆਡ਼੍ਹਤੀ ਨਿਰਮਲ ਸਿੰਘ, ਬਿਕਰਮ ਸਿੰਘ ਉੱਚਾ, ਦਿਲਬਾਗ ਸਿੰਘ, ਦਿਨੇਸ਼ ਧੀਰ ਸਾਬਕਾ ਪ੍ਰਧਾਨ, ਬਲਾਕ ਸੰਮਤੀ ਮੈਂਬਰ ਸਰਵਨ ਸਿੰਘ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਜਸਕਮਲ ਸਿੰਘ, ਸਮਿੱਤਰ ਸਿੰਘ ਕੋਚ, ਮਹਿਲਾ ਵਿੰਗ ਦੀ ਜ਼ਿਲ੍ਹਾ ਕੋਆਰਡੀਨੇਟਰ ਕਿਰਨਜੀਤ ਕੌਰ, ਬਲਾਕ ਪ੍ਰਧਾਨ ਗੁਰਵਿੰਦਰ ਕੌਰ, ਕਮਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਲਾਹੀ ਗੇਟ ਮੰਡੀ ਨੇਡ਼ੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਰਿਕਸ਼ਾ ਚਾਲਕ ਨੂੰ ਮਾਰੀ ਟੱਕਰ ਅਗਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਬਜ਼ੁਰਗ ਸ਼ਰਧਾਲੂਆਂ ਲਈ ਵਿਸ਼ੇਸ਼ ਸਹਾਇਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।