24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਮਲਕਪੁਰ ਵਿਖੇ ਨਗਰ ਕੀਰਤਨ ਸਜਾਇਆ

ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਲਕਪੁਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗਿਆਨੀ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਉਪਰੰਤ ਕਰਵਾਈ।

ਅਜੀਤ ਡੈਸਕ 25-11-2026
ਫਗਵਾਡ਼ਾ, 24 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਲਕਪੁਰ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗਿਆਨੀ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਉਪਰੰਤ ਕਰਵਾਈ। ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸ਼ਰਧਾਲੂ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ, ਫਲ ਫਰੂਟ ਅਤੇ ਚਾਹ ਪਕੌਡ਼ਿਆਂ ਦੀ ਸੇਵਾ ਅਤੁੱਟ ਵਰਤਾਈ ਗਈ। ਸੰਗਤਾਂ ਵੱਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਵੱਖ ਵੱਖ-ਪਡ਼ਾਵਾਂ ਦੌਰਾਨ ਪੰਥਕ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨਾਲ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਾਲਾ ਸੰਘਿਆਂ ’ਚ ਨਗਰ ਕੀਰਤਨ ’ਤੇ ਲੱਗੀਆਂ ਭਾਰੀ ਰੌਣਕਾਂ ਅਗਲੀ ਖ਼ਬਰ ਗੁਰਪੁਰਬ ਮੌਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਵੱਲੋਂ ਸੁਲਤਾਨਪੁਰ ਲੋਧੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।