26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਹੋਏ ਆਹਮੋ-ਸਾਹਮਣੇ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਮੌਕੇ ਸ਼ਹਿਰ ਵਿਚ ਲਗਾਏ ਗਏ ਸਰਕਾਰੀ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਪੋਸਟਰ ਉਤਾਰੇ ਜਾਣ ਦਾ ਮਾਮਲਾ ਗਰਮਾ ਗਿਆ ਹੈ ਤੇ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਆਹਮੋ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਨਗਰ ਕੌਂਸਲ ਪ੍ਰਧਾਨ ਦੇ ਪਤੀ ’ਤੇ ਗੰਭੀਰ ਦੋਸ਼ ਲਗਾਉਂਦਿਆਂ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਜਾਣਕਾਰੀ ਦਿੰਦੇ ਹੋਏ ਤੇ ਵਿਰੋਧੀਆਂ ਵੱਲੋਂ ਉਤਾਰੇ ਗਏ ਹੋਰਡਿੰਗ ਛੋਟੇ ਹਾਥੀ ਵਿਚ ਨਜ਼ਰ ਆ ਰਹੇ ਹਨ। ਤਸਵੀਰ : ਲਾਡੀ ਸਟੂਡੀਓ 26-11-2026


ਇੱਕ-ਦੂਸਰੇ ਤੇ ਲਗਾਈ ਦੋਸ਼ਾਂ ਦੀ ਝਡ਼ੀ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਮੌਕੇ ਸ਼ਹਿਰ ਵਿਚ ਲਗਾਏ ਗਏ ਸਰਕਾਰੀ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਪੋਸਟਰ ਉਤਾਰੇ ਜਾਣ ਦਾ ਮਾਮਲਾ ਗਰਮਾ ਗਿਆ ਹੈ ਤੇ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਆਹਮੋ ਸਾਹਮਣੇ ਆ ਗਏ ਹਨ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਨਗਰ ਕੌਂਸਲ ਪ੍ਰਧਾਨ ਦੇ ਪਤੀ ’ਤੇ ਗੰਭੀਰ ਦੋਸ਼ ਲਗਾਉਂਦਿਆਂ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪਵਿੱਤਰ ਗੁਰਪੁਰਬ ਦੇ ਦਿਹਾਡ਼ੇ ’ਤੇ ਸੰਗਤਾਂ ਦੀ ਆਮਦ ਤੇ ਸ਼ਰਧਾ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਸਰਕਾਰੀ ਇਸ਼ਤਿਹਾਰਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸਵਾਗਤੀ ਹੋਰਡਿੰਗ ਅਤੇ ਪੋਸਟਰ ਲਗਾਏ ਗਏ ਸਨ। ਚੀਮਾ ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਪ੍ਰਧਾਨ ਦੇ ਪਤੀ ਵਲੋਂ ਸਿਆਸੀ ਰੰਜਸ਼ ਤਹਿਤ ਇਹ ਪੋਸਟਰ ਉਤਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਲੱਗਾ ਬੋਰਡ ਵੀ ਸੀ। ਉਨ੍ਹਾਂ ਕਿਹਾ ਕਿ ਬੋਰਡ ਉਤਾਰਨ ਵਾਲੇ ਵਿਧਾਇਕ ਰਾਣਾ ਦੇ ਸਮਰਥਕ ਉੱਪਰ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਪਣੀ ਇਸ ਗਲਤੀ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਜਨਤਾ ਪਾਸੋਂ ਮੁਆਫ਼ੀ ਮੰਗਣ। ਦੂਜੇ ਪਾਸੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਪੈ੍ੱਸ ਕਾਨਫ਼ਰੰਸ ਰਾਹੀਂ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸੱਜਣ ਸਿੰਘ ਚੀਮਾ ਸਸਤੀ ਸ਼ੋਹਰਤ ਹਾਸਲ ਕਰਨ ਲਈ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸ਼ਹਿਰ ਵਿਚੋਂ ਹੋਰਡਿੰਗ ਉਤਾਰੇ ਹਨ, ਉਨ੍ਹਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਕੋਈ ਬੋਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ ਪਰ ਹਲਕੇ ਅੰਦਰ ਵੱਖ-ਵੱਖ ਥਾਵਾਂ ਤੇ ਹੋ ਰਹੀ ਮਾਈਨਿੰਗ ਅਤੇ ਸ਼ਹਿਰ ਤੇ ਇਲਾਕੇ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਵੱਲ ਉਨ੍ਹਾਂ ਦਾ ਬਿਲਕੁਲ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਬੋਰਡ ਉਤਾਰਨ ਵਿਚ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਦਾ ਹੱਥ ਨਹੀਂ ਹੈ ਸਗੋਂ ਆਪ ਦੇ ਹਲਕਾ ਇੰਚਾਰਜ ਉਨ੍ਹਾਂ ਦੇ ਸਮਰਥਕ ਉੱਪਰ ਝੂਠਾ ਕੇਸ ਦਰਜ ਕਰਵਾ ਰਹੇ ਹਨ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਿਰਫ਼ ਇੱਕ ਮਹੀਨੇ ਦਾ ਸਮਾਂ ਰਹਿ ਗਿਆ ਹੈ, ‘ਆਪ’ ਦੇ ਹਲਕਾ ਇੰਚਾਰਜ ਦੇ ਸਾਰੇ ਭੁਲੇਖੇ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਆਪ ਵਰਕਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ, ਉਸ ਨੂੰ ਨਵਨੀਤ ਸਿੰਘ ਚੀਮਾ ਦੀ ਮਾਤਾ ਕੌਂਸਲਰ ਅਮਰਜੀਤ ਕੌਰ ਚੀਮਾ ਨੇ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ ਅਤੇ ਉਹ ਹਾਰ ਸ਼ਿਕਾਇਤ ਕਰਨ ਵਾਲੇ ਨੂੰ ਹਜ਼ਮ ਨਹੀਂ ਹੋ ਰਹੀ ਹੈ। ਅੰਤ ਵਿਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਅਤੇ ਉਸ ਦੇ ਆਗੂ ਤੇ ਵਰਕਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪੂਰਨ ਸਤਿਕਾਰ ਕਰਦੇ ਹਨ ਅਤੇ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ ਤੇ ਸੰਤਪ੍ਰੀਤ ਸਿੰਘ, ਸਾਬਕਾ ਸ਼ਹਿਰੀ ਪ੍ਰਧਾਨ ਕਾਂਗਰਸ ਸੰਜੀਵ ਕੁਮਾਰ ਮਰਵਾਹਾ, ਯੂਥ ਆਗੂ ਸੰਗਮ ਚੀਮਾ ਰਾਜੂ ਉਲ ਦਿਲਾਵਰ ਸਿੰਘ ਕਰਨ ਚੌਹਾਨ ਸਮੁੰਦਰ ਸਿੰਘ ਢਿੱਲੋਂ ਆਦਿ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਮਿੱਲਾਂ ਨੂੰ ਜਾਣ ਵਾਲੇ ਕਿਸਾਨ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਲਗਾਉਣ-ਥਾਣਾ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।