26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਡਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕੀਤਾ ਕਾਬੂ

ਨਡਾਲਾ, 25 ਨਵੰਬਰ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਲੱਖਣ ਕੇ ਪੱਡੇ ਦੀ ਦਾਣਾ ਮੰਡੀ ਵਿਖੇ ਪਹੁੰਚਣ ’ਤੇ 2 ਨੌਜਵਾਨ ਨਸ਼ੇ (ਹੈਰੋਇਨ) ਦਾ ਸੇਵਨ ਕਰਦੇ ਹੋਏ ਪਾਏ ਗਏ।

ਅਜੀਤ ਡੈਸਕ 26-11-2026
ਨਡਾਲਾ, 25 ਨਵੰਬਰ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਲੱਖਣ ਕੇ ਪੱਡੇ ਦੀ ਦਾਣਾ ਮੰਡੀ ਵਿਖੇ ਪਹੁੰਚਣ ’ਤੇ 2 ਨੌਜਵਾਨ ਨਸ਼ੇ (ਹੈਰੋਇਨ) ਦਾ ਸੇਵਨ ਕਰਦੇ ਹੋਏ ਪਾਏ ਗਏ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਭਟਨੂਰਾ ਕਲਾਂ, ਥਾਣਾ ਭੁਲੱਥ ਤੇ ਜਸਕਰਨ ਸਿੰਘ ਵਾਸੀ ਰਾਏਪੁਰ ਅਰਾਈਆਂ, ਥਾਣਾ ਢਿਲਵਾਂ ਵਜੋਂ ਹੋਈ ਹੈ। ਪੁਲਿਸ ਵਲੋਂ ਉਨ੍ਹਾਂ ਕੋਲੋਂ ਇੱਕ ਸਿਲਵਰ ਪੇਪਰ, ਜਿਸ ਉੱਪਰ ਨਸ਼ੀਲਾ ਪਦਾਰਥ ਲੱਗਿਆ ਹੋਇਆ ਸੀ, ਇੱਕ ਲਾਈਟਰ ਅਤੇ 10 ਰੁਪਏ ਦਾ ਗੋਲ ਕੀਤਾ ਹੋਇਆ ਨੋਟ ਬਰਾਮਦ ਕੀਤਾ ਗਿਆ। ਮਨਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ। ਚੌਂਕੀ ਇੰਚਾਰਜ ਨੇ ਕਿਹਾ ਕਿ ਇਲਾਕੇ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਗੁਰਪੁਰਬ ਮੌਕੇ ਲਾਇਆ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਨਗਰ ਨਿਗਮ ਨੇ ਵੱਖ-ਵੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਵਾਏ ਕੁਝ ਦੁਕਾਨਦਾਰਾਂ ਦੇ ਸਾਮਾਨ ਕੀਤੇ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।