26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੰਨਾ ਕਿਸਾਨ ਭਲਕੇ ਸਵੇਰੇ 10 ਵਜੇ ਸ਼ੂਗਰ ਮਿੱਲ ਦੇ ਗੇਟ ’ਤੇ ਹੋਣਗੇ ਇਕੱਠੇ-ਜੀ.ਟੀ. ਰੋਡ ਕਰਨਗੇ ਜਾਮ

ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਗੰਨੇ ਦੀ ਬਕਾਇਆ ਰਾਸ਼ੀ ਤੇ ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਭਲਕੇ 26 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਜੀ. ਟੀ.

ਅਜੀਤ ਡੈਸਕ 26-11-2026
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਗੰਨੇ ਦੀ ਬਕਾਇਆ ਰਾਸ਼ੀ ਤੇ ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਭਲਕੇ 26 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅੱਜ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਕਿਰਪਾਲ ਸਿੰਘ ਮੁਸਾਪੂਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ’ਚ ਸੰਘਰਸ਼ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਸਵੇਰੇ 10 ਵਜੇ ਕਿਸਾਨ ਸ਼ੂਗਰ ਮਿੱਲ ਦੇ ਗੇਟ ’ਤੇ ਇਕੱਠੇ ਹੋਣਗੇ। ਉਪਰੰਤ ਸਰਕਾਰ ਨੂੰ ਮਸਲੇ ਦਾ ਹੱਲ ਕਰਨ ਲਈ ਅੱਧੇ ਘੰਟੇ ਦਾ ਸਮਾਂ ਦਿੱਤਾ ਜਾਵੇਗਾ, ਜੇਕਰ ਇਸ ਸਮੇਂ ਦੌਰਾਨ ਬਕਾਇਆ ਰਾਸ਼ੀ ਦੀ ਅਦਾਇਗੀ ਸਬੰਧੀ ਕੋਈ ਠੋਸ ਭਰੋਸਾ ਨਾ ਮਿਲਿਆ ਤਾਂ ਕਿਸਾਨ ਜੀ.ਟੀ. ਰੋਡ ’ਤੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦੇਣਗੇ। ਕਿਸਾਨਾਂ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਲੈਣ ਲਈ ਸੰਘਰਸ਼ ਜਾਰੀ ਰਹੇਗਾ ਤੇ ਅਦਾਇਗੀ ਹੋਣ ਤੱਕ ਉਹ ਪਿੱਛੇ ਨਹੀਂ ਹਟਣਗੇ। ਮੀਟਿੰਗ ਦੌਰਾਨ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।
ਪਿਛਲੀ ਖ਼ਬਰ ਪੀ.ਟੀ.ਯੂ. ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰਜਿਸਟਰਾਰ ਦਫ਼ਤਰ ਮੂਹਰੇ ਧਰਨਾ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇ... ਅਗਲੀ ਖ਼ਬਰ ਮਾਂ ਖੇਡ ਕਬੱਡੀ ਦੇ ਪ੍ਰਮੋਟਰ ਕਾਲਾ ਬਾਗਡ਼ੀਆਂ ਨੂੰ ਸਦਮਾ-ਪਿਤਾ ਦਾ ਦਿਹਾਂਤ ਬੀਬੀ ਜਗੀਰ ਕੌਰ, ਯੁਵਰਾਜ ਭੁਪਿੰਦਰ ਸਿੰਘ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।