26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿਚ ਗਲੋਬਲ ਸਥਿਰਤਾ-ਸੰਤ ਸੀਚੇਵਾਲ 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਦੇਰ ਰਾਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਜਿਥੇ ਸੰਗਤਾਂ ਵਿਚ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਹੋਇਆ, ਉੱਥੇ ਹੀ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਗੂੰਜਦਾ ਰਿਹਾ।

ਨਿਰਮਲ ਕੁਟੀਆ ਸੀਚੇਵਾਲ ਤੋਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਦ੍ਰਿਸ਼। ਤਸਵੀਰ : ਲਾਡੀ ਸਟੂਡੀਓ 26-11-2026
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਦੇਰ ਰਾਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਜਿਥੇ ਸੰਗਤਾਂ ਵਿਚ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਹੋਇਆ, ਉੱਥੇ ਹੀ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਗੂੰਜਦਾ ਰਿਹਾ। ਇਸ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਦੁਨੀਆਂ ਜਿਸ ਅਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿਚੋਂ ਲੰਘ ਰਹੀ ਹੈ, ਉਸ ਦਾ ਹੱਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਵਿਚੋਂ ਹੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਦਾ ਸਿਧਾਂਤ ਅੱਜ ਵੀ ਵਿਸ਼ਵ ਸ਼ਾਂਤੀ ਅਤੇ ਗਲੋਬਲ ਸਥਿਰਤਾ ਲਈ ਸਭ ਤੋਂ ਵੱਧ ਸਾਰਥਕ ਹੈ। ਸੰਤ ਸੀਚੇਵਾਲ ਨੇ ਅਮਰੀਕਾ, ਚੀਨ ਅਤੇ ਰੂਸ ਦੇ ਆਗੂਆਂ ਦਰਮਿਆਨ ਹੋਈ ‘ਡੈਲਟਾ 2.0’ ਗੱਲਬਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਵੀ ਅੱਜ ਵਿਸ਼ਵ ਸਥਿਰਤਾ ਅਤੇ ਪ੍ਰਮਾਣੂ ਹਥਿਆਰਾਂ ਨੂੰ ਘਟਾਉਣ ਵਰਗੇ ਮੁੱਦਿਆਂ ’ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੇ ਆਗੂ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾ ਲੈਣ ਤਾਂ ਵਿਸ਼ਵ ਸ਼ਾਂਤੀ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਨਗਰ ਕੀਰਤਨ ਦੌਰਾਨ ਜੈਕਾਰਿਆਂ ਦੀ ਗੂੰਜ਼ ਵਿਚ ਅੰਮ੍ਰਿਤ ਵੇਲੇ ਪਿੰਡ ਸੀਚੇਵਾਲ ਤੋਂ ਚੱਲ ਕੇ ਮਾਲਾ, ਸੋਹਲ ਖ਼ਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫੌਜੀ ਕਲੌਨੀ, ਝੱਲ ਲੇਈਵਾਲ, ਰਣਧੀਰਪੁਰ ਤੋਂ ਤਲਵੰਡੀ ਪੁਲ ਤੋਂ ਹੁੰਦਾ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸਪੰਨ ਹੋਇਆ। ਭਾਈ ਤਜਿੰਦਰ ਸਿੰਘ ਦੇ ਜਥੇ ਤੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆ ਨੇ ਰਸਭਿੰਨਾ ਕੀਰਤਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਭਾਜਪਾ ਦੇ ਡਾ. ਰਾਜੀਵ ਭਾਰਦਵਾਜ ਨੇ ਫਗਵਾਡ਼ਾ ’ਚ ਕੀਤੀ ਮੀਟਿੰਗ ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।